BETA 1.0

 

ਮੁੱਖ ਪੰਨਾ | ਦਰਬਾਰ ਸਾਹਿਬ ਦਾ ਹੁਕਮਨਾਮਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 
 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

ਐਨਆਰਆਈ ਸਭਾ ਦੀ ਚੋਣ ਮੁਲਤਵੀ, ਪਰਵਾਸੀ ਪੰਜਾਬੀ ਪ੍ਰੇਸ਼ਾਨ
ਅੰਮ੍ਰਿਤਸਰ ਟਾਈਮਜ਼ ਬਿਊਰੋ

ਜਲੰਧਰ: ਐਨਆਰਆਈ ਸਭਾ ਪੰਜਾਬ ਦੀ 14 ਫਰਵਰੀ ਲਈ ਨਿਰਧਾਰਿਤ ਚੋਣ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਸ ਸੰਬੰਧੀ ਅਗਲੀ ਤਰੀਕ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਅਤੇ ਐਨਆਰਆਈ ਸਭਾ ਪੰਜਾਬ ਦੇ ਚੇਅਰਮੈਨ ਐਸਆਰ ਲੱਧੜ ਨੇ ਦੱਸਿਆ ਕਿ ਨਾ ਟਾਲੇ ਜਾ ਸਕਣ ਵਾਲੇ ਕਾਰਨਾਂ ਕਰਕੇ ਇਹ ਚੋਣ ਮੁਲਤਵੀ ਕਰ ਦਿੱਤੀ ਗਈ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਮੌਜੂਦਾ ਤਣਾਅ ਭਰਪੂਰ ਮਾਹੌਲ ਦੇ ਮੱਦੇਨਜ਼ਰ ਇਹ ਚੋਣ ਅੱਗੇ ਪਾਉਣ ਦਾ ਫ਼ੈਸਲਾ ਲਿਆ ਗਿਆ ਹੈ ਵਰਨਣਯੋਗ ਹੈ ਕਿ ਇਸ ਚੋਣ ਦਾ ਅਮਲ ਸ਼ੁਰੂ ਹੋ ਚੁੱਕਾ ਸੀ ਅਤੇ ਇਸ ਲਈ ਏਡੀਸੀ ਜਲੰਧਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਚੋਣ ਅਧਿਕਾਰੀ ਅਤੇ ਐਸਡੀਐਮ ਇਕਬਾਲ ਸਿੰਘ ਸੰਧੂ ਨੂੰ ਸਹਾਇਕ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਸੀ ਜਦਕਿ ਇਹ ਚੋਣ ਜਲੰਧਰ-ਫਗਵਾੜਾ ਰੋਡ `ਤੇ ਨੰਦਨੀ ਰਿਜ਼ਾਰਟਸ ਵਿਖੇ ਕਰਵਾਏ ਜਾਣ ਸੰਬੰਧੀ ਪ੍ਰੋਗਰਾਮ ਉਲੀਕਿਆ ਜਾ ਚੁੱਕਾ ਸੀ

ਸਭਾ ਦੀ ਚੋਣ ਲਈ ਵਿਸ਼ੇਸ਼ ਤੌਰ `ਤੇ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਲਈ ਇਥੇ ਪੁੱਜ ਕੇ ਸਰਗਰਮ ਹੋਏ ਪਰਵਾਸੀ ਭਾਰਤੀਆਂ ਵਿਚ ਚੋਣ ਨੂੰ ਮੁਲਤਵੀ ਕੀਤੇ ਜਾਣ ਦੀ ਖ਼ਬਰ ਨੇ ਨਿਰਾਸ਼ ਕੀਤਾ ਹੈ ਅਤੇ ਇਸ ਫ਼ੈਸਲੇ ਨਾਲ ਉਨ੍ਹਾਂ ਵਿਚ ਰੋਸ ਦੀ ਲਹਿਰ ਦੌੜ ਗਈ ਹੈ ਇੰਡੀਅਨ ਓਵਰਸੀਜ਼ ਕਾਂਗਰਸ ਯੂਕੇ ਦੇ ਪ੍ਰਧਾਨ ਦਲਜੀਤ ਸਿੰਘ ਸਹੋਤਾ, ਨਾਰਵੇ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ, ਜਰਮਨੀ ਦੇ ਪ੍ਰਧਾਨ ਸੁਖਵੰਤ ਸਿੰਘ ਪੱਡਾ, ਕੈਨੇਡਾ ਦੇ ਪ੍ਰਧਾਨ ਦਵਿੰਦਰ ਸਿੰਘ ਗਰਚਾ ਅਤੇ ਇਟਲੀ ਦੇ ਪ੍ਰਧਾਨ ਸਰਬਜੀਤ ਸਿੰਘ ਗਿਲਜੀਆਂ ਨੇ ਇਕ ਸਾਂਝੇ ਬਿਆਨ ਵਿਚ ਸਰਕਾਰ ਵਲੋਂ ਚੋਣ ਮੁਲਤਵੀ ਕੀਤੇ ਜਾਣ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਪ੍ਰਤੱਖ ਤੌਰ `ਤੇ ਐਸੇ ਕੋਈ ਹਾਲਾਤ ਨਹੀਂ ਸਨ ਕਿ ਕੁਝ ਹਜ਼ਾਰ ਮੈਂਬਰਾਂ ਵਾਲੀ ਸਭਾ ਦੀ ਚੋਣ ਅੱਗੇ ਪਾਈ ਜਾਂਦੀ ਉਨ੍ਹਾਂ ਕਿਹਾ ਕਿ ਇਸ ਚੋਣ ਲਈ ਵਿਸ਼ੇਸ਼ ਤੌਰ `ਤੇ ਭਾਰਤ ਆਏ ਪਰਵਾਸੀ ਭਾਰਤੀਆਂ ਲਈ ਇਹ ਫ਼ੈਸਲਾ ਬੜਾ ਗ਼ਲਤ ਸਾਬਤ ਹੋਵੇਗਾ ਕਿਉਂਕਿ ਹੁਣ ਵਾਪਸ ਮੁੜਨ ਮਗਰੋਂ ਉਨ੍ਹਾਂ ਨੂੰ ਮੁੜ ਚੋਣ ਐਲਾਨੇ ਜਾਣ `ਤੇ ਇਕ ਵਾਰ ਫਿਰ ਭਾਰਤ ਆਉਣਾ ਪਵੇਗਾ, ਜੋ ਸੌਖਾ ਨਹੀਂ

10 ਫਰਵਰੀ 2010
 

Bookmark with

Reddit    Yahoo     Furl    Delicious

Name

Subject
Comment
ਹੋਰ ਪੜੋ

 
  ਮਿਲਦੇ-ਜੁਲਦੇ ਲਿੰਕ

ਇਹਨਾਂ ਸਾਈਟਾਂ ਦੇ ਮੌਜੂਦ ਲੇਖਾਂ ਲਈ ਅੰਮ੍ਰਿਤਸਰ ਟੱਈਮਜ਼ ਜਿੰਮੇਵਾਰ ਨਹੀਂ ਹੈ
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 
  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas