BETA 1.0

 

ਮੁੱਖ ਪੰਨਾ | ਦਰਬਾਰ ਸਾਹਿਬ ਦਾ ਹੁਕਮਨਾਮਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 
 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

ਸਿੱਖਾਂ ਨੂੰ ਖੁਸ਼ ਕਰਨ ਲਈ ਨਹੀਂ ਕੀਤੀ ਇੰਦਰਾ ਗਾਂਧੀ ਦੀ ਹੱਤਿਆ
ਸ਼ਹੀਦ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਨੇ ਕਿਹਾ ; ਇੰਦਰਾ ਨੂੰ ਮਾਰ ਕੇ ਲਿਆ ਗਿਆ ਆਪ੍ਰੇਸ਼ਨ ਬਲੂ ਸਟਾਰ ਦਾ ਬਦਲਾ
ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: ਪੱਚੀ ਸਾਲ ਪਹਿਲਾਂ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਕਰਨ ਵਾਲੇ ਸ. ਬੇਅੰਤ ਸਿੰਘ ਦੇ ਪੁੱਤਰ ਦਾ ਕਹਿਣਾ ਹੈ ਕਿ ਉਸ ਦੇ ਪਿਤਾ ਨੇ ਸਿੱਖ ਭਾਈਚਾਰੇ ਨੂੰ ਖੁਸ਼ ਕਰਨ ਲਈ ਇਹ ਕੰਮ ਨਹੀਂ ਸੀ ਕੀਤਾ ਉਹ ਵਿਅਕਤੀਗਤ ਤੌਰ `ਤੇ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ `ਤੇ ਹੋਏ ਹਮਲੇ ਦਾ ਬਦਲਾ ਲੈਣਾ ਚਾਹੁੰਦੇ ਸਨ

ਸ਼ਹੀਦ ਬੇਅੰਤ ਸਿੰਘ ਦੇ 30 ਸਾਲਾ ਪੁੱਤਰ ਸਰਬਜੀਤ ਸਿੰਘ ਖਾਲਸਾ ਨੇ ਇਕ ਵਿਸ਼ੇਸ਼ ਇੰਟਰਵਿਊ ਵਿਚ ਕਿਹਾ, ਮੇਰੇ ਪਿਤਾ ਨੇ ਨਾ ਤਾਂ ਕਿਸੇ ਜਥੇਬੰਦੀ ਦੇ ਇਸ਼ਾਰੇ ਉਤੇ ਅਤੇ ਨਾ ਹੀ ਸਿੱਖ ਜਥੇਬੰਦੀਆਂ ਨੂੰ ਖੁਸ਼ ਕਰਨ ਲਈ ਇੰਦਰਾ ਗਾਂਧੀ ਦੀ ਹੱਤਿਆ ਕੀਤੀ ਸੀ ਮੇਰੇ ਪਿਤਾ ਜੀ ਨੇ ਇਹ ਕਦਮ ਆਪਣੀਆਂ ਸਿੱਖੀ ਪ੍ਰਤੀ ਭਾਵਨਾਵਾਂ ਵਿਚ ਵਹਿ ਕੇ ਚੁੱਕਿਆ ਸੀ ਅਤੇ ਹਾਲਾਤ ਦੇ ਮੱਦੇਨਜ਼ਰ ਅਸੀਂ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ ਸਰਬਜੀਤ ਸਿੰਘ ਉਸ ਵੇਲੇ ਸਿਰਫ਼ ਪੰਜ ਸਾਲਾਂ ਦੇ ਸਨ ਜਦੋਂ ਉਸ ਦੇ ਪਿਤਾ ਅਤੇ ਭਾਈ ਸਤਵੰਤ ਸਿੰਘ ਨੇ 31 ਅਕਤੂਬਰ 1984 ਨੂੰ ਇੰਦਰਾ ਗਾਂਧੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ

ਸਰਬਜੀਤ ਸਿੰਘ ਨੇ ਕਿਹਾ ਕਿ ਉਸ ਦੇ ਪਿਤਾ ਜੀ ਅਤੇ ਸ਼ਹੀਦ ਸਤਵੰਤ ਸਿੰਘ ਅਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਗਏ ਸਨ ਉਥੇ ਸਿੱਖਾਂ ਦੇ ਧਾਰਮਿਕ ਸਥਾਨ ਦੀ ਦੁਰਦਸ਼ਾ ਦੇਖ ਕੇ ਉਨ੍ਹਾਂ ਨੇ ਇੰਦਰਾ ਗਾਂਧੀ ਦੀ ਹੱਤਿਆ ਕਰਨ ਦਾ ਫੈਸਲਾ ਕਰ ਲਿਆ ਸੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸ. ਬੇਅੰਤ ਸਿੰਘ ਨੇ ਆਪਣੇ ਹਥਿਆਰ ਸੁੱਟ ਦਿੱਤੇ ਅਤੇ ਹੋਰ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਕੁਝ ਹੀ ਮਿੰਟਾਂ ਵਿਚ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਭਾਈ ਸਤਵੰਤ ਸਿੰਘ ਨੂੰ 1989 ਵਿਚ ਫਾਂਸੀ ਦੇ ਦਿੱਤੀ ਗਈ ਸ਼ਹੀਦ ਬੇਅੰਤ ਸਿੰਘ ਚੰਡੀਗੜ੍ਹ ਦੇ ਪਿੰਡ ਮਲੋਆ ਦੇ ਵਾਸੀ ਸਨ ਅਤੇ ਸ਼ਹੀਦ ਸਤਵੰਤ ਸਿੰਘ ਅੰਮ੍ਰਿਤਸਰ ਨੇੜਲੇ ਡੇਰਾ ਬਾਬਾ ਨਾਨਕ ਇਲਾਕੇ ਦੇ ਪਿੰਡ ਅਗਵਾਨ ਦੇ ਵਾਸੀ ਸਨ

ਘਟਨਾ ਤੋਂ ਬਾਅਦ ਪੰਥਕ ਜਥੇਬੰਦੀਆਂ ਨੇ ਉਨ੍ਹਾਂ ਦੋਵਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਸ਼ਹੀਦ ਬੇਅੰਤ ਸਿੰਘ ਦੀ ਪਤਨੀ ਬਿਮਲ ਕੌਰ ਖਾਲਸਾ ਜੋ ਰੋਪੜ ਵਿਧਾਨ ਸਭਾ ਹਲਕੇ ਤੋਂ ਲੋਕ ਸਭਾ ਲਈ ਚੁਣੇ ਗਏ ਸਨ, ਦੀ ਵੀ ਕੁਝ ਵਰ੍ਹਿਆਂ ਬਾਅਦ ਮੌਤ ਹੋ ਗਈ ਸੀ ਬਠਿੰਡਾ ਲੋਕ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਤਰਫੋਂ ਪਾਰਲੀਮੈਂਟ ਚੋਣਾਂ ਵਿਚ ਅਸਫਲ ਰਹਿਣ ਵਾਲੇ ਸਰਬਜੀਤ ਸਿੰਘ ਖਾਲਸਾ ਇਸ ਵੇਲੇ ਰੀਅਲ ਅਸਟੇਟ ਦਾ ਕਾਰੋਬਾਰ ਨਾਲ ਜੁੜੇ ਹੋਏ ਹਨ ਉਹ ਆਪਣੀ ਪਤਨੀ ਅਤੇ ਬੇਟੇ ਸਮੇਤ ਚੰਡੀਗੜ੍ਹ ਨੇੜਲੇ ਸ਼ਹਿਰ ਮੋਹਾਲੀ ਵਿਚ ਰਹਿੰਦੇ ਹਨ ਅਤੇ ਉਥੋਂ ਹੀ ਆਪਣਾ ਕਾਰੋਬਾਰ ਚਲਾਉਂਦੇ ਹਨ

4 ਨਵੰਬਰ 2009
 

Bookmark with

Reddit    Yahoo     Furl    Delicious

Name

Subject
Comment
ਹੋਰ ਪੜੋ

 
  ਮਿਲਦੇ-ਜੁਲਦੇ ਲਿੰਕ

ਇਹਨਾਂ ਸਾਈਟਾਂ ਦੇ ਮੌਜੂਦ ਲੇਖਾਂ ਲਈ ਅੰਮ੍ਰਿਤਸਰ ਟੱਈਮਜ਼ ਜਿੰਮੇਵਾਰ ਨਹੀਂ ਹੈ
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 
  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas