ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ 5 ਜਨਵਰੀ ਨੂੰ ਮਨਾਉਣ ਦੀ ਅਪੀਲ

0
1215

agpc
ਏਜੀਪੀਸੀ ਨੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਪੂਰਨ ਤੌਰ ‘ਤੇ ਲਾਗੂ ਕਰਨ ਦੀ ਕੀਤੀ ਮੰਗ
ਫਰੀਮਾਂਟ/ਬਿਊਰੋ ਨਿਊਜ਼:
ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 25 ਦਸੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ‘ਤੇ ਬਣੀ ਦੁਬਿੱਧਾ ‘ਚੋਂ ਸਮੂਹ ਸੰਗਤਾਂ ਨੂੰ ਬਾਹਰ ਕੱਢਣ ਦੀ ਮੰਗ ਕੀਤੀ। ਉਨ•ਾਂ ਨੇ ਸਮੂਹ ਸਿੱਖ ਜਗਤ ਨੂੰ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦੀ ਅਪੀਲ ਕੀਤੀ।
ਏਜੀਪੀਸੀ ਦਾ ਕਹਿਣਾ ਹੈ ਕਿ ਸਿੱਖ ਜਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਉਨ•ਾਂ ਨੂੰ ਮੂਲ ਨਾਨਕਸ਼ਾਹੀ ਕੈਲੰਡਰ-2003 ਨੂੰ ਪੂਰਨ ਤੌਰ ‘ਤੇ ਲਾਗੂ ਕਰਨਾ ਚਾਹੀਦਾ ਹੈ। ਉਨ•ਾਂ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਿਆ ਕਿਹਾ ਕਿ ਮਨਾਏ ਜਾਣ ਵਾਲੇ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜਿਆਂ ਦੀ ਉਲਝਣ ‘ਚੋਂ ਸਮੂੰਹ ਜਗਤ ਨੂੰ ਕੱਢਣਾ ਅਤਿਅੰਤ ਜਰੂਰੀ ਹੋ ਗਿਆ ਹੈ।
ਏਜੀਪੀਸੀ ਦੇ ਪ੍ਰਧਾਨ ਸ. ਜਸਵੰਤ ਸਿੰਘ ਹੋਠੀ ਅਤੇ ਕੋਆਡੀਨੇਟਰ ਸ. ਪ੍ਰਿਤਪਾਲ ਸਿੰਘ ਨੇ ਇੱਥੇ ਜਾਰੀ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਜੇਕਰ ਨਾਨਕਸ਼ਾਹੀ ਕੈਲੰਡਰ ਨੂੰ ਪੂਰਨ ਤੌਰ ‘ਤੇ ਲਾਗੂ ਕੀਤਾ ਹੁੰਦਾ ਤਾਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜੇ ਪ੍ਰਤੀ ਬਣੀ ਦੁਬਿੱਧਾ ਕਦੇ ਵੀ ਪੈਦਾ ਨਹੀਂ ਸੀ ਹੋਣੀ। ਉਨ•ਾਂ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਈ ਉਲਝਨ ਦਾ ਕਾਰਨ ਇਹ ਹੈ ਕਿ ਨਾਨਕਸ਼ਾਹੀ ਕੈਲੰਡਰ ਨੂੰ ਅਜੇ ਤੱਕ ਪੂਰਨ ਤੌਰ ‘ਤੇ ਸੋਧਾਂ ਕਰਕੇ ਸਹੀ ਤਰੀਕੇ ਨਾਲ ਲਾਗੂ ਨਾ ਕਰਨਾ ਹੈ। ਉਨ•ਾਂ ਮੰਗ ਕਰਦਿਆ ਕਿਹਾ ਜਦੋਂ ਤੱਕ ਨਾਨਕਸ਼ਾਹੀ ਕੈਲੰਡਰ ਸਹੀ ਢੰਗ ਨਾਲ ਜਾਰੀ ਨਹੀਂ ਹੁੰਦਾ, ਉਦੋਂ ਤੱਕ ਸਮੂੰਹ ਸਿੱਖ ਜਗਤ ਨੂੰ ਅਜਿਹੀ ਉਲਝਣ ਦਾ ਸਾਹਮਣਾ ਕਰਨਾ ਪਵੇਗਾ।
ਦੋਵਾਂ ਅਮਰੀਕਨ ਸਿੱਖ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਸਿੱਖ ਲਈ ਉਚ ਹੈ। ਉਨ•ਾਂ ਕਿਹਾ ਕਿ ਬਹੁਤ ਸਾਰੇ ਸਿੱਖਾਂ ਨੇ 25 ਦਸੰਬਰ ਨੂੰ ਦਸਮ ਪਿਤਾ ਦਾ ਗੁਰਪੁਰਬ ਮਨਾਉਣ ਦਾ ਫੈਸਲਾ ਕੀਤਾ ਹੈ। ਜਦ ਕਿ ਕਈ ਸਿੱਖਾਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦਾ ਮਨ ਬਣਾ ਲਿਆ ਹੈ। ਸਿੱਖ ਕੌਮ ਨੂੰ ਇਸ ਉਲਝਣ ‘ਚੋਂ ਕੱਢਣ ਲਈ ਸੋਚ-ਵਿਚਾਰ ਕੇ ਦਿਹਾੜਿਆਂ ਤੇ ਗੁਰਪੁਰਬ ਦਾ ਇਕ ਸਮਾਂ ਮਿਥਿਆ ਜਾਵੇ ਤਾਂ ਜੋ ਸਮੂੰਹ ਜਗਤ ਤਿਉਹਾਰ ਨੂੰ ਇਕਜੁਟਤਾ ਨਾਲ ਮਨਾ ਸਕੇ।
ਏਜੀਪੀਸੀ ਦੇ ਆਗੂਆਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦੇ ਹਨ ਅਤੇ ਇਹ ਸਮਝਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਰੇ ਤਖ਼ਤਾਂ ਅਤੇ ਸਮੂਹ ਸਿੱਖ ਸੰਗਤ ਨਾਲ ਵਿਚਾਰ ਕਰਕੇ ਇਕ ਕਮੀ ਬਣਾਵੇ ਅਤੇ ਇਸ ਸੰਜੀਦਾ ਧਾਰਮਿਕ ਮੁੱਦੇ ‘ਤੇ ਫ਼ੈਸਲੇ ਲਈ ਇਕ ਆਮ ਸਹਿਮਤੀ ਬਣਾਉਣਗੇ। ਉਨ•ਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਥ ‘ਚ ਕਿਸੇ ਤਰ•ਾਂ ਦੇ ਵਲ-ਵਲੇਵੇ ਪਏ ਰਹਿਣ। ਇਸ ਕਰਕੇ ਇਸ ਤਰ•ਾਂ ਦੇ ਮਸਲੇ ਜਲਦ ਤੋਂ ਜਲਦ ਹੱਲ ਹੋਣੇ ਚਾਹੀਦੇ ਹਨ।