ਪੈਲਾਟਾਈਨ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

0
368

1
ਸ਼ਿਕਾਗੋ/ਮੱਖਣ ਸਿੰਘ ਕਲੇਰ:
ਇਥੋਂ ਦੇ ਪੈਲਾਟਾਈਨ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। 26 ਜਨਵਰੀ ਵੀਰਵਾਰ ਰਾਤ ਦੇ ਦੀਵਾਨ ਵਿਸ਼ੇਸ਼ ਤੌਰ ਤੇ ਜਨਮ ਦਿਹਾੜੇ ਦੇ ਸਬੰਧ ਵਿਚ ਸਜਾਏ ਗਏ ਜਿਸ ਵਿਚ ਸੰਗਤਾਂ ਭਾਰੀ ਗਿਣਤੀ ਵਿਚ ਪਹੁੰਚੀਆਂ। ਐਤਵਾਰ ਦੇ ਦੀਵਾਨ ਵੀ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਨੂੰ ਹੀ ਸਮਰਪਤ ਸਨ। ਜਿਸ ਵਿਚ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਪਰਮਿੰਦਰਜੀਤ ਸਿੰਘ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਜੀਵਨ ਅਤੇ ਸਿੱਖ ਧਰਮ ਪ੍ਰਤੀ ਨਿਵਾਈਆ ਅਹਿਮ ਸੇਵਾਵਾਂ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਰਾਖੀ ਕਰਦੇ ਹੋਇਆ ਸ਼ਹੀਦੀ ਪ੍ਰਾਪਤ ਕਰਨ ਤੱਕ ਦਾ ਇਤਿਹਾਸ ਸਰਵਣ ਕਰਵਾਇਆ।
ਗੁਰੂ ਘਰ ਦੇ ਕੀਰਤਨੀ ਜਥੇ ਭਾਈ ਰਾਜਿੰਦਰ ਸਿੰਘ, ਭਾਈ ਅਮਰੀਕ ਸਿੰਘ ਤੇ ਭਾਈ ਗੁਰਮੀਤ ਸਿੰਘ ਜਲੰਧਰ ਵਾਲਿਆਂ ਦੇ ਜਥੇ ਨੇ ਕੀਰਤਨ ਰਾਹੀਂ ਹਾਜ਼ਰੀ ਲਗਵਾਈ। ਵਿਸ਼ੇਸ਼ ਤੌਰ ਤੇ ਇਸ ਦਿਹਾੜੇ ਤੇ ਭਾਈ ਪ੍ਰੀਤਇੰਦਰ ਸਿੰਘ ਵਰਜੀਨੀਆ ਤੋਂ ਆਪਣੇ ਜਥੇ ਸਮੇਤ ਤਾਂਤੀ ਸਾਜਾਂ ਨਾਲ ਕੀਰਤਨ ਵਾਸਤੇ ਪਹੁੰਚੇ ਜਿਨ੍ਹਾਂ ਨੂੰ ਸੰਗਤਾਂ ਨੇ ਬੜੇ ਹੀ ਪਿਆਰ ਤੇ ਸ਼ਰਧਾ ਨਾਲ ਸੁਣਿਆ। ਸਟੇਜ ਦੀ ਸੇਵਾ ਹਰਜੀਤ ਸਿੰਘ ਗਿੱਲ ਨੇ ਨਿਭਾਈ।