ਫਰਾਂਸ ਵਿਚ ਹਾਲਾਤ ਖਰਾਬ, ਐਮਰਜੈਂਸੀ ਲੱਗਣ ਦੀ ਸੰਭਾਵਨਾ

0
53

TOPSHOT - A protester wearing a Guy Fawkes mask makes the victory sign near a burning barricade during a protest of Yellow vests (Gilets jaunes) against rising oil prices and living costs, on December 1, 2018 in Paris. (Photo by Abdulmonam EASSA / AFP)

ਪੈਰਿਸ/ਬਿਊਰੋ ਨਿਊਜ਼ :
ਮਹਿੰਗਾਈ ਅਤੇ ਪੈਟਰੋਲ ਦੀਆਂ ਕੀਮਤਾਂ ਵਧਣ ਖਿਲਾਫ਼ ਪੈਰਿਸ ਵਿਚ ਪਿਛਲੇ ਦੋ ਹਫ਼ਤਿਆਂ ਤੋਂ ਮੁਜ਼ਾਹਰਾ ਚੱਲ ਰਿਹਾ ਹੈ। ਫਰਾਂਸ ਦੀਆਂ ਮੌਜੂਦਾ ਪ੍ਰਸਥਿਤੀਆਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਐਮਰਜੈਂਸੀ ਲਾਗੂ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਦਰਅਸਲ, ਮੁਲਕ ਵਿਚ ਸਥਿਤੀ ਕਾਫੀ ਖਰਾਬ ਹੋ ਚੁੱਕੀ ਹੈ ਤੇ ਕੁਝ ਨੌਜਵਾਨਾਂ ਨੇ ਸੈਂਟਰਲ ਪੈਰਿਸ ਵਿਚ ਕਈ ਵਾਹਨਾਂ ਅਤੇ ਇਮਾਰਤਾਂ ਨੂੰ ਅੱਗ ਲਗਾ ਦਿੱਤੀ ਹੈ। ਫਰਾਂਸ ਦੇ ਗ੍ਰਹਿ ਮੰਤਰੀ ਕ੍ਰਿਸਟੋਫੇ ਕੇਸਟਨਰ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਦੇਸ਼ ਵਿਆਪੀ ਮੁਜ਼ਾਹਰੇ ਵਿਚ 110 ਲੋਕ ਜ਼ਖਮੀ ਹੋਏ ਹਨ। ਪੈਰਿਸ ਪੁਲੀਸ ਨੇ ਹੁਣ ਤਕ 412 ਮੁਜ਼ਾਹਰਾਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।