ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ‘ਤੇ ਵਿਸ਼ੇਸ਼ ਸਮਾਗਮ

0
177

fresno-guru-arjun-dev-ji-kulwant-ubhi
ਫਰਿਜ਼ਨੋ/ਕੁਲਵੰਤ ਧਾਲੀਆਂ, ਨੀਟਾ ਮਾਛੀਕੇ:
ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਤਿੰਨ ਦਿਨਾ ਸਮਾਗਮ ਗੁਰਦੁਆਰਾ ਅਨੰਦਗੜ ਕਰਮਨ ਵਿਖੇ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਅਖੰਡ ਸਾਹਿਬ ਦੀ ਇਲਾਹੀ ਬਾਣੀ ਦੇ ਤਿੰਨ ਦਿਨ ਪ੍ਰਵਾਹ ਚੱਲੇ ਅਤੇ ਗੁਰਮਤਿ ਵਿਚਾਰਾਂ ਹੋਈਆਂ। ਸਮਾਪਤੀ ‘ਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਸੋਢੀ ਸਿੰਘ  ਅਤੇ ਸਾਥੀਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਜੀ ਦੀ ਸ਼ਹੀਦੀ ਦਾ ਇਤਿਹਾਸ ਸਰਵਣ ਕਰਵਾਇਆ। ਗਿਆਨੀ ਮੇਜਰ ਸਿੰਘ ਨੇ ਹੁਕਮਨਾਮਾ ਸਾਹਿਬ ‘ਤੇ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ।
ਅੰਤ ਕੁਲਵੰਤ ਸਿੰਘ ਉੱਭੀ ਨੇ ਸਮੂੰਹ ਸੰਗਤਾਂ ਦਾ ਧੰਨਵਾਦ ਕੀਤਾ। ਹਰ ਸਾਲ ਦੀ ਤਰ੍ਹਾਂ ਸਮਾਗਮ ਦੀ ਸੇਵਾ ‘ਸਰਬੱਤ ਦੇ ਭਲੇ’ ਦੀ ਅਰਦਾਸ ਕਰਦੇ ਹੋਏ ਕਰਮਨ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਨਾਲ ਸੰਬੰਧਤ ਮੈਡੀਕਲ ਸਟਾਫ ਵੱਲੋਂ ਕਰਵਾਈ ਗਈ ਸੀ। ਇਸ ਸਮਾਗਮ ਦੌਰਾਨ ਇਲਾਕੇ ਭਰ ਤੋਂ ਸੰਗਤਾਂ ਨਤਮਸਤਕ ਹੋਈਆ। ਗੁਰੂਘਰ ਵਿਖੇ ਪੰਜਾਬ ਦੀ ਤਰ੍ਹਾਂ ਛਬੀਲ ਵੀ ਲਾਈ ਗਈ ਸੀ ਅਤੇ ਤਿੰਨੇ ਦਿਨ ਗੁਰੂ ਦਾ ਲੰਗਰ ਅਤੁੱਟ ਵਰਤਿਆ।