ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਆਫ਼ ਹਰਿਆਣਾ ਨੇ ਸ਼ਰਧਾ ਨਾਲ ਮਨਾਇਆ ਗੁਰੂ ਰਾਮਦਾਸ ਦਿਹਾੜਾ

0
568

gururamdas-welfare-society-haryana
ਨਿਊਯਾਰਕ/ਬਿਊਰੋ ਨਿਊਜ਼ :
ਗੁਰੂ ਰਾਮਦਾਸ ਜੀ ਦਾ ਗੁਰੂ ਪੁਰਬ ਗੁਰੂ ਰਾਮਦਾਸ ਸੁਸਾਇਟੀ ਆਫ਼ ਹਰਿਆਣਾ ਵੱਲੋਂ ਸਿੱਖ ਕਲਚਰਲ ਸੁਸਾਇਟੀ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਉੱਚ ਕੋਟੀ ਦੇ ਕੀਰਤਨੀ ਅਤੇ ਕਥਾ ਵਾਚਕ ਨੇ ਗੁਰੂ ਜੀ ਦੀ ਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਸੁਖਬੀਰ ਸਿੰਘ ਉਦੌਕੇ ਨੇ ਵੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਦਸਿਆ। ਇਸ ਮੌਕੇ ਸਿੱਖ ਕਲਚਰਲ ਸੁਸਾਇਟੀ ਦੇ ਨਵੇਂ ਬਣੇ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ ਨੇ ਸੰਗਤਾਂ ਨੂੰ ਵਧਾਈ ਦਿੱਤੀ। ਗੁਰੂ ਘਰ ਦੇ ਸਾਬਕਾ ਪ੍ਰਧਾਨ ਗੁਰਦੇਵ ਸਿੰਘ ਕੰਗ ਨੇ ਵੀ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰਪੁਰਬ ‘ਤੇ ਸਿੱਖ ਕਲਚਰਲ ਸੁਸਾਇਟੀ ਵਿਖੇ ਸੰਗਤਾਂ ਦਾ ਹੜ੍ਹ ਆ ਗਿਆ। ਹਰਿਆਣਾ ਸੁਸਾਇਟੀ ਦੇ ਮੈਂਬਰਾਂ ਨੇ ਹਰ ਤਰ੍ਹਾਂ ਦੇ ਲੰਗਰਾਂ ਦੇ ਸਟਾਲ ਲਾ ਕੇ ਸੰਗਤਾਂ ਨੂੰ ਲੰਗਰ ਛਕਾਇਆ। ਸੁਸਾਇਟੀ ਦੇ ਪ੍ਰਧਾਨ ਬੂਟਾ ਸਿੰਘ ਚੀਮਾ ਨੇ ਸੰਤ ਪ੍ਰੇਮ ਸੁਸਾਇਟੀ, ਮਿਆਣੀ ਵੈਲਫੇਅਰ ਸੁਸਾਇਟੀ, ਵੀਰ ਸੈਣੀ, ਨਵਦੀਪ, ਵਾਲੀਆ ਅਤੇ ਸਾਰੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਗੁਰੂ ਘਰ ਦੇ ਹੈੱਡ ਗ੍ਰੰਥੀ ਭੁਪਿੰਦਰ ਸਿੰਘ ਨੇ ਸੁਸਾਇਟੀ ਦੇ ਸੇਵਾਦਾਰਾਂ ਨੂੰ ਉੱਚ ਪੱਧਰ ‘ਤੇ ਗੁਰੂ ਪੁਰਬ ਮਨਾਉਣ ਦੀ ਸ਼ਲਾਘਾ ਕੀਤੀ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।