ਸਿੱਖ ਰਿਲੀਜੀਅਸ ਸੁਸਾਇਟੀ ਪੈਲਾਟਾਈਨ ਗੁਰਦੁਆਰਾ ਸਾਹਿਬ ਵਿੱਖੇ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਏ

0
286

img_0519
ਸ਼ਿਕਾਗੋ/ਮੱਖਣ ਸਿੰਘ ਕਲੇਰ :
ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਇਥੋਂ ਦੇ ਪੈਲਾਟਾਈਨ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ 8 ਜੂਨ ਸ਼ੁਕਰਵਾਰ ਨੂੰ ਆਰੰਭ ਕਰਵਾਏ ਗਏ ਸਨ ਤੇ ਜਿਨ੍ਹਾਂ ਦੇ ਭੋਗ 10 ਜੂਨ ਸਵੇਰੇ ਐਤਵਾਰ ਨੂੰ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਭਾਈ ਰਾਜਿੰਦਰ ਸਿੰਘ ਜਲੰਧਰ ਵਾਲਿਆਂ ਵਲੋਂ ਧੁਰ ਕੀ ਬਾਣੀ ਦੇ ਕੀਰਤਨ ਕੀਤੇ ਗਏ।
ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪਰਮਿੰਦਰਜੀਤ ਸਿੰਘ ਵਲੋਂ ਕਥਾ ਦੇ ਰੂਪ ਵਿੱਚ ਸਿੱਖ ਇਤਿਹਾਸ ਤੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦਾ ਗੌਰਵਮਈ ਇਤਿਹਾਸ ਸਰਵਣ ਕਰਵਾਇਆ।ਇਨ੍ਹਾਂ ਤੋਂ ਇਲਾਵਾ ਇਸ ਸ਼ਹੀਦੀ ਸਮਾਗਮ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਢਾਡੀ ਭਾਈ ਦਲਜੀਤ ਸਿੰਘ ਮੱਲੀ ਮਾਛੀਵਾੜੇ ਵਾਲਿਆਂ ਦੇ ਜਥੇ ਨੇ ਢਾਡੀ ਵਾਰਾਂ ਰਾਹੀਂ ਸਿੰਘਾਂ ਸੂਰਮਿਆਂ ਦਾ ਇਤਿਹਾਸ ਸਰਵਣ ਕਰਵਾਇਆ। ਇਨਾਂ ਤੋਂ ਇਲਾਵਾ ਤੋਂ ਸ. ਲੱਖਵੀਰ ਸਿੰਘ ਕੰਗ ਤੇ ਬਿਕਰਮਜੀਤ ਸਿੰਘ ਨੇ ਸਿੱਖ ਸ਼ੰਘਰਸ਼ ਅਤੇ ਮੌਜੂਦਾ ਹਾਲਾਤ ਸਬੰਧੀ ਵਿਚਾਰ ਪ੍ਰਗਟ ਕੀਤੇ । ਸ.ਹਰਕੀਰਤ ਸਿੰਘ ਸੰਧੂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅੱਦਬੀ, ਬਹਿਬਲ ਕਲਾਂ ਵਿੱਚ ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਕਰਮਚਾਰੀਆਂ ਦੀ ਗ੍ਰਿਫਤਾਰੀ ਤੇ ਗੋਲੀ ਦਾ ਹੁਕਮ ਦੇਣ ਵਾਲੇ ਅਫਸਰਾਂ ਤੇ ਕਾਰਵਾਈ ਤੇ ਜੇਲ੍ਹਾਂ ਵਿੱਚ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀਆਂ ਰਿਹਾਈਆਂ ਨੂੰ ਲੈ ਕੇ ਬਰਗਾੜੀ ਵਿੱਚ ਪਹਿਲੀ ਜੂਨ ਤੋਂ ਮੋਰਚਾ ਸ਼ੁਰੂ ਕੀਤਾ ਗਿਆ ਹੈ ਜਥੇਦਾਰ ਸਾਹਿਬ ਵਲੋਂ ਭੇਜਿਆ ਹੋਇਆ ਕੌਮ ਦੇ ਨਾਮ ਸ਼ੰਦੇਸ਼ ਪੜਿਆ ।
ਗੁਰਦੁਆਰਾ ਸਾਹਿਬ ਦੇ ਧਾਰਮਿਕ ਸਕੱਤਰ ਸ. ਗੁਰਮੀਤ ਸਿੰਘ ਬੈਂਸ ਨੇ ਸਟੇਜ ਦੀ ਸੇਵਾ ਨਿਵਾਈ ਤੇ ਸਭ ਦਾ ਧੰਨਵਾਦ ਕੀਤਾ।