ਬਾਬਾ ਗੁਰਬਚਨ ਸਿੰਘ ਮਾਨੋਚਾਹਲ ਅਤੇ ਭਾਈ ਸੁਖਦੇਵ ਸਿੰਘ ਚੱਬਾ   ਦੀ ਯਾਦ ‘ਚ ਸ਼ਹੀਦੀ ਸਬੰਧੀ ਸਮਾਗਮ 5 ਮਾਰਚ ਐਤਵਾਰ ਨੂੰ

0
627

baba-manochahal
ਫਰੀਮਾਂਟ/ਬਿਊਰੋ ਨਿਊਜ਼:
ਸ਼ਹੀਦ ਬਾਬਾ ਗੁਰਬਚਨ ਸਿੰਘ ਮਾਨੋਚਾਹਲ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਚੱਬਾ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ 5 ਮਾਰਚ 2017 ਐਤਵਾਰ ਨੂੰ ਗੁਰਦੁਆਰਾ ਸਾਹਿਬ ਫਰੀਮਾਂਟ (300 Gurdwara Road Fremont CA, 94536) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ 03 ਮਾਰਚ ਨੂੰ ਸਵੇਰੇ 10:00 ਵਜੇ ਆਰੰਭ ਕੀਤੇ ਜਾਣਗੇ ਅਤੇ 05 ਮਾਰਚ ਨੂੰ ਸਵੇਰੇ 10:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਚੌਪਈ ਸਾਹਿਬ ਦੇ ਜਾਪ ਸ਼ਨਿੱਚਰਵਾਰ 4 ਮਾਰਚ ਨੂੰ ਸ਼ਾਮੀਂ 5:00 ਵਜੇ ਤੋਂ 6:00 ਵਜੇ ਤੱਕ ਹੋਣਗੇ।
ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਇਸ ਮਹਾਨ ਸ਼ਹੀਦੀ ਸਮਾਗਮ ਵਿਚ ਪਹੁੰਚਣ ਲਈ ਸੱਦਾ ਦਿੱਤਾ ਜਾਂਦਾ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਫੋਨ ਨੰਬਰ 510-790-0177 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।