ਕੈਨੇਡਾ ‘ਚ ਹੁਣ ਅੰਮ੍ਰਿਤਧਾਰੀ ਸਿੱਖ ਛੋਟੀ ਕਿਰਪਾਨ ਨਾਲ ਕਰ ਸਕਿਆ ਕਰਨਗੇ ਹਵਾਈ ਸਫ਼ਰ

0
40

canada-chhoti-kirpan-copy
ਔਟਵਾ/ਸਿੱਖ ਸਿਆਸਤ ਬਿਊਰੋ :
ਵਿਸ਼ਵ ਸਿੱਖ ਸੰਸਥਾ (WSO), ਕੈਨੇਡਾ ਵਿੱਚ ਘਰੇਲੂ ਅਤੇ ਕੌਮਾਂਤਰੀ ਊਡਾਣਾਂ ਮੌਕੇ ਅੰਮ੍ਰਿਤਧਾਰੀ ਸਿੱਖਾਂ ਨੂੰ 6 ਸੈਂਟੀਮੀਟਰ ਦੀ ਲੰਬਾਈ ਦੇ ਬਲੇਡ ਵਾਲੀ ਕਿਰਪਾਨ ਪਾਉਣ ਦੀ ਆਗਿਆ ਦੇਣ ਲਈ ਟਰਾਂਸਪੋਰਟ ਕੈਨੇਡਾ ਦੇ ਫੈਸਲੇ ਦਾ ਸਵਾਗਤ ਕਰਦੀ ਹੈ।
6 ਨਵੰਬਰ, 2017 ਦੇ ਐਲਾਨ ਅਨੁਸਾਰ ਟਰਾਂਸਪੋਰਟ ਕੈਨੇਡਾ ਨੇ ਵਰਜਿਤ ਚੀਜ਼ਾਂ ਦੀ ਸੂਚੀ ਵਿੱਚ ਸੋਧ ਕੀਤੀ ਹੈ ਤਾਂ ਜੋ ਘਰੇਲੂ ਜਾਂ ਕੌਮਾਂਤਰੀ ਉਡਾਣਾਂ ‘ਤੇ ਛੋਟੇ ਬਲੇਡ (6 ਸੈਂਟੀਮੀਟਰ ਤੋਂ ਤਕ) ਦੀ ਪਾਬੰਦੀ ਨਹੀਂ ਹੋਵੇਗੀ।
ਇਹ ਛੋਟ ਅਮਰੀਕਾ ਨੂੰ ਜਾਣ ਵਾਲੀ ਕਿਸੇ ਵੀ ਉਡਾਣ ‘ਤੇ ਲਾਗੂ ਨਹੀਂ ਹੋਵੇਗੀ।
ਯੂਕੇ ਵਿੱਚ ਸਿੱਖਾਂ ਨੂੰ ਪਹਿਲਾਂ ਹੀ ਯੂਰਪੀ ਯੂਨੀਅਨ ਦੇ ਮਿਆਰ ਅਨੁਸਾਰ ਕੁੱਝ ਸਮੇ ਤੋਂ 6 ਸੈਂਟੀਮੀਟਰ ਤੱਕ ਦੇ ਬਲੇਡ ਵਾਲੀ ਕਿਰਪਾਨ ਨਾਲ ਹਵਾਈ ਸਫਰ ਕਰਨ ਦੀ ਆਗਿਆ ਦਿੱਤੀ ਗਈ ਸੀ।
ਡਬਲਯੂ ਐਸ ਓ ਦੇ ਪ੍ਰਧਾਨ ਸ. ਮੁਖਬੀਰ ਸਿੰਘ ਨੇ ਕਿਹਾ, ”ਅਸੀਂ ਇਸੇ ਐਲਾਨ ਦਾ ਸਵਾਗਤ ਕਰਦੇ ਹਾਂ। ਕੁਝ ਮਹੀਨੇ ਪਹਿਲਾਂ ਅਸੀਂ ਟਰਾਂਸਪੋਰਟ ਕੈਨੇਡਾ ਨਾਲ ਛੋਟੀਆ ਕਿਰਪਾਨਾਂ ਦੀ ਮਨਜ਼ੂਰੀ ਬਾਰੇ ਅਪਣੇ ਵਿਚਾਰ ਸਾਂਝੇ ਕੀਤੇ ਸਨ ਅਤੇ ਇਸ ਮਸਲੇ ਦੇ ਸੰਬੰਧ ਵਿੱਚ ਉਨ੍ਹਾਂ ਨਾਲ ਗੱਲਬਾਤ ਜਾਰੀ ਰੱਖੀ ਸੀ। ਇਸ ਫੈਸਲੇ ਨਾਲ ਹੁਣ ਕੈਨੇਡਾ ਦੇ ਅੰਮ੍ਰਿਤਧਾਰੀ ਸਿੱਖ ਯਾਤਰੂ ਛੋਟੀਆਂ ਕਿਰਪਾਨਾਂ, ਜਿਹਨਾਂ ਦੇ ਬਲੇਡ 6 ਸੈਂਟੀਮੀਟਰ ਤੋਂ ਘਟ ਹੋਣਗੇ, ਸੱਜਾ ਕੇ ਸਫਰ ਕਰ ਸਕਣਗੇ। ਇਹ ਧਿਆਨ ਰਖਣਾ ਜ਼ਰੂਰੀ ਹੈ ਕਿ ਆਕਾਰ ਦੀ ਆਗਿਆ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਸਹੀ ਲੰਬਾਈ ਵਾਲੀ ਕਿਰਪਾਨ ਨਾਲ ਹੀ ਸਫਰ ਕਰਨ ਦਿੱਤਾ ਜਾਵੇਗਾ।”
ਵਿਸ਼ਵ ਸਿੱਖ ਸੰਸਥਾ ਇਕ ਗੈਰ-ਮੁਨਾਫ਼ਾ ਸੰਸਥਾ ਹੈ ਜੋ ਕਨੇਡਾ ਦੇ ਸਿੱਖਾਂ ਦੇ ਹਿਤਾਂ ਨੂੰ ਮਹਿਫ਼ੂਜ਼ ਰੱਖਣ ਅਤੇ ਇਨ੍ਹਾਂ ਦੀ ਪ੍ਰੌੜਤਾ ਦੇ ਨਾਲ ਨਾਲ ਸਾਰੇ ਹੀ ਸ਼ਹਿਰੀਆਂ ਦੇ ਮਨੁੱਖੀ ਹੱਕਾਂ ਦੀ ਰਾਖੀ ਲਈ ਯਤਨਸ਼ੀਲ ਹੈ ਭਾਂਵੇਂ ਉਹ ਕਿਸੇ ਵੀ ਨਸਲ, ਧਰਮ, ਲਿੰਗ, ਸੱਭਿਆਚਾਰ, ਸਮਾਜਕ ਜਾਂ ਆਰਥਕ ਪੱਧਰ ਨਾਲ ਸਬੰਧ ਰਖਦੇ ਹੋਣ।