ਭਾਰਤ ਸਰਕਾਰ ਵੱਲੋਂ ਸਿੱਖ ਖਾੜਕੂ ਜਥੇਬੰਦੀ ਕੇਐਲਐਫ ‘ਤੇ ਪਾਬੰਦੀ

0
40

banned-klf

ਨਵੀਂ ਦਿੱਲੀ/ਬਿਊਰੋ ਨਿਊਜ਼ :

ਭਾਰਤੀ ਗ੍ਰਹਿ ਮੰਤਰਾਲੇ ਨੇ ਸਿੱਖ ਸੰਘਰਸ਼ ਦੌਰਾਨ ਹਥਿਆਰਬੰਦ ਲੜਾਈ ਲੜਨ ਵਾਲੀ ਜਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨੂੰ ਮੁੜ ਪਾਬੰਦੀਸ਼ੁਦਾ ਸੂਚੀ ਵਿਚ ਦਰਜ ਕੀਤਾ ਹੈ। ਮੰਤਰਾਲੇ ਵੱਲੋਂ ਜਾਰੀ ਇਕ ਹੁਕਮ ਮੁਤਾਬਕ ਕੇਐੱਲਐੱਫ ਪੰਜਾਬ ਸੂਬੇ ਨੂੰ ਭਾਰਤ ਨਾਲੋਂ ਵੱਖ ਕਰਕੇ ਇਕ ਆਜ਼ਾਦ ਮੁਲਕ ਬਣਾਉਣ ਦੀ ਚਾਹਵਾਨ ਹੈ। ਕੇਐੱਲਐੱਫ ‘ਤੇ ਕਥਿਤ ਤੌਰ ‘ਤੇ ਪੁਲੀਸ ਅਧਿਕਾਰੀਆਂ ਤੇ ਰਾਜਨੇਤਾਵਾਂ ਦੀਆਂ ਹੱਤਿਆਵਾਂ ਅਤੇ ਬੰਬ ਧਮਾਕਿਆਂ ‘ਚ ਸ਼ਮੂਲੀਅਤ ਦਾ ਦੋਸ਼ ਵੀ ਲਾਇਆ ਜਾ ਰਿਹਾ ਹੈ। ਅਜਿਹੇ ਮਾਮਲਿਆਂ ਨੂੰ ਹੀ ਕੇਐੱਲਐੱਫ ‘ਤੇ ਪਾਬੰਦੀ ਲਾਉਣ ਦਾ ਆਧਾਰ ਬਣਾਇਆ ਗਿਆ ਹੈ। ਗ੍ਰਹਿ ਮੰਤਰਾਲੇ ਦੇ ਹੁਕਮ ਤਹਿਤ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਤੇ ਇਸ ਨੂੰ ਪ੍ਰਗਟ ਕਰਦੀ ਹਰ ਗਤੀਵਿਧੀ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਗਿਆ ਹੈ।