ਮਨਦੀਪ ਸੰਧੂ ਨੇ ਕੌਮਾਂਤਰੀ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

0
356

mandeep-sandhu
ਪਟਿਆਲਾ/ਬਿਊਰੋ ਨਿਊਜ਼ :
ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੀ ਵਿਦਿਆਰਥਣ ਮਨਦੀਪ ਕੌਰ ਸੰਧੂ ਨੇ 35ਵੀਂ ਗੋਲਡ ਗਲਵ ਆਫ਼ ਵਜਵੋਦਿਨਾ 2017, ਕੌਮਾਂਤਰੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਕਾਲਜ ਦੀ ਇਸ ਹੋਣਹਾਰ ਵਿਦਿਆਰਥਣ ਦਾ ਸਨਮਾਨ ਕਰਦਿਆਂ ਕਿਹਾ ਕਿ ਸੰਸਥਾ ਅਜਿਹੇ ਵਿਦਿਆਰਥੀਆਂ ਦੀ ਕਾਮਯਾਬੀ ਲਈ ਹਰ ਸੰਭਵ ਸਹੂਲਤ ਦੇਣ ਲਈ ਵਚਨਬੱਧ ਹੈ। ਮਨਦੀਪ ਨੇ ਇਸ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕਰ ਕੇ ਨਵੰਬਰ 2017 ਵਿੱਚ ਹੋਣ ਵਾਲੀ ਆਈਵਾ ਵਿਮੈਨ ਯੂਥ ਵਿਸ਼ਵ ਚੈਂਪੀਅਨਸ਼ਿਪ, ਗੁਹਾਟੀ ਲਈ ਵੀ ਥਾਂ ਪੱਕੀ ਕਰ ਲਈ ਹੈ। ਕਾਲਜ ਦੇ ਡੀਨ (ਸਪੋਰਟਸ) ਡਾ. ਗੁਰਦੀਪ ਸਿੰਘ ਸੰਧੂ ਅਤੇ ਖੇਡ ਵਿਭਾਗ ਦੇ ਮੁਖੀ ਪ੍ਰੋ. ਨਿਸ਼ਾਨ ਸਿੰਘ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ।