ਗੁਰਗੱਦੀ ਦਿਵਸ ‘ਤੇ ਵੀ ਕਿੜਾਂ ਕੱਢਦੇ ਰਹੇ ਸਿਆਸੀ ਆਗੂ

0
375

ਕਾਂਗਰਸ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਗਰਾਂਟਾਂ ‘ਚ ਬੇਨਿਯਮੀਆਂ ਹੋਣ ਦਾ ਦੋਸ਼ ਲਾਇਆ
ਸੁਖਬੀਰ ਬਾਦਲ ਬੋਲੇ- ਖਾਲੀ ਖਜ਼ਾਨੇ ਨੇ ਵਿਕਾਸ ਕਰਾਜ ਰੋਕੇ
‘ਆਪ’ ਨੇ ਕਾਂਗਰਸ ਤੇ ਅਕਾਲੀਆਂ ਦੋਹਾਂ ਨੂੰ ਕੋਸਿਆ
ਅਕਾਲੀ ਦਲ ਮਾਨ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕਰਨ ਦੀ ਕੀਤੀ ਨਿਖੇਧੀ

punjab page;Ramanjit Singh Sakki Congress M L A Congress  addressing the rally in Khadoor Sahib on Sunday.photo The Tribune
ਕੈਪਸ਼ਨ- ਕਾਂਗਰਸ ਦੀ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਰਮਨਜੀਤ ਸਿੰਘ ਸਿੱਕੀ।

punjab page;Sukhbir Singh Badal Former Deputy C M addressing the rally in Khadoor Sahib on Sunday.photo The Tribuneਕਾਂਗਰਸ ‘ਤੇ ਸ਼ਬਦੀ ਹੱਲੇ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ।

punjab page; Bhajwant Singh Mann and Sukhpal Khara and App leader during a  rally in Khadoor Sahib on Sunday.photo The Tribuneਆਪ’ ਦੀ ਕਾਨਫ਼ਰੰਸ ਦੌਰਾਨ ਸਟੇਜ ‘ਤੇ ਬੈਠੇ ਪਾਰਟੀ ਆਗੂ।
ਖਡੂਰ ਸਾਹਿਬ/ ਤਾਰਨ ਤਾਰਨ/ਬਿਊਰੋ ਨਿਊਜ਼ :
ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ ਗੁਰਦੁਆਰਾ ਖਡੂਰ ਸਾਹਿਬ ਵਿੱਚ ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕਿਆ। ਇਸ ਮੌਕੇ ਹਾਕਮ ਧਿਰ ਕਾਂਗਰਸ ਤੋਂ ਇਲਾਵਾ ਅਲਾਕੀ ਦਲ, ਆਮ ਆਦਮੀ ਪਾਰਟੀ, ਅਕਾਲੀ ਦਲ (ਅ) ਅਤੇ ਸੀ.ਪੀ.ਆਈ. ਨੇ ਸਿਆਸੀ ਕਾਨਫ਼ਰੰਸਾਂ ਕੀਤੀਆਂ। ਕਾਂਗਰਸ ਦੀ ਕਾਨਫ਼ਰੰਸ ਵਿੱਚ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਸਰਕਾਰ ਦੀ ਕਾਰਗੁਜ਼ਾਰੀ ਦੀ ਰੱਜ ਕੇ ਸ਼ਲਾਘਾ ਕੀਤੀ, ਜਦੋਂ ਕਿ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਰੱਜ ਕੇ ਭੰਡਿਆ।
ਕਾਂਗਰਸ ਦੀ ਕਾਨਫ਼ਰੰਸ ਵਿੱਚ ਸ੍ਰੀ ਸਿੱਕੀ ਹੀ ਮੁੱਖ ਆਗੂ ਵਜੋਂ ਸ਼ਾਮਲ ਹੋਏ, ਜਦੋਂ ਕਿ ਅਕਾਲੀ ਦਲ ਦੀ ਕਾਨਫ਼ਰੰਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੰਬੋਧਨ ਕੀਤਾ। ਆਮ ਆਦਮੀ ਪਾਰਟੀ ਵੱਲੋਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਸਮੇਤ ਕਈ ਆਗੂਆਂ ਨੇ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਸ੍ਰੀ ਸਿੱਕੀ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਪਿੰਡਾਂ ਨੂੰ ਜਾਰੀ ਹੋਈਆਂ ਗਰਾਂਟਾਂ ਵਿੱਚ ਵੱਡੇ ਪੱਧਰ ‘ਤੇ ਬੇਨਿਯਮੀਆਂ ਹੋਣ ਦਾ ਦੋਸ਼ ਲਾਉਂਦਿਆਂ ਆਖਿਆ ਕਿ ਇਸ ਸਬੰਧੀ ਬਾਰੀਕੀ ਨਾਲ ਜਾਂਚ ਕਰਵਾਈ ਜਾ ਰਹੀ ਹੈ ਤੇ ਘਪਲੇਬਾਜ਼ਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖ਼ੁਦ ਨੂੰ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਭੁਲੱਥ ਦਾ ਇੰਚਾਰਜ ਬਣਾਏ ਜਾਣ ਸਬੰਧੀ ਕਿਹਾ ਕਿ ਉਹ ਖਡੂਰ ਸਾਹਿਬ ਹਲਕੇ ਦੀ ਹੀ ਨੁਮਾਇੰਦਗੀ ਕਰਦੇ ਰਹਿਣਗੇ। ਕਾਨਫ਼ਰੰਸ ਵਿੱਚ ਪਾਰਟੀ ਦੇ ਕਿਸੇ ਹੋਰ ਸੀਨੀਅਰ ਆਗੂ ਦੇ ਨਾ ਪੁੱਜਣ ਕਾਰਨ ਪਾਰਟੀ ਵਰਕਰ ਨਿਰਾਸ਼ ਹੋਏ।
ਉਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਰ ਕੇ ਹੀ ਗ਼ਰੀਬ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਹਨ ਤੇ ਖ਼ਜ਼ਾਨਾ ਖਾਲੀ ਹੋਣ ਕਰ ਕੇ ਵਿਕਾਸ ਕਾਰਜ ਬੰਦ ਹਨ। ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ।  ਕਾਂਗਰਸ ਸਰਕਾਰ ਤੋਂ ਲੋਕਾਂ ਦਾ ਭਰੋਸਾ ਖ਼ਤਮ ਹੋ ਗਿਆ ਹੈ। ਇਸ ਮੌਕੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਰਵਿੰਦਰ ਸਿੰਘ ਬ੍ਰਹਮਪੁਰਾ, ਵਿਰਸਾ ਸਿੰਘ ਵਲਟੋਹਾ, ਵੀਰ ਸਿੰਘ ਲੋਪੋਕੇ, ਮਲਕੀਤ ਸਿੰਘ ਏ.ਆਰ. ਨੇ ਵੀਸੰਬੋਧਨ ਕੀਤਾ. ਸ੍ਰੀ ਵਲਟੋਹਾ ਨੇ ਇਕ ਟੀ.ਵੀ. ਚੈਨਲ ਦਾ ਨਾਂ ਲੈ ਕੇ ਉਸ ਦੇ ਮਾਲਕਾਂ ਸਮੇਤ ਹੋਰਨਾਂ ਅਧਿਕਾਰੀਆਂ ਨੂੰ  ਸਿੱਖਾਂ ਵਿੱਚ ਕਥਿਤ ਤੌਰ ‘ਤੇ ਵੰਡੀਆਂ ਪਾਉਣ ਖ਼ਿਲਾਫ਼ ਚੇਤਾਵਨੀ ਦਿੱਤੀ।
‘ਆਪ’ ਦੀ ਕਾਨਫ਼ਰੰਸ ਵਿੱਚ ਭਗਵੰਤ ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ਦੋਵਾਂ ਦੀ ਨਿਖੇਧੀ ਕੀਤੀ।  ਉਨ੍ਹਾਂ ਕਿਹਾ ਕਿ ਅੱਜ ਵੀ ਸੂਬੇ ਵਿੱਚ ਨਸ਼ੇ ਪਿਛਲੀ ਸਰਕਾਰ ਵਾਂਗ ਚੱਲ ਰਹੇ ਹਨ ਅਤੇ ਕਿਸਾਨ ਖ਼ੁਦਕੁਸ਼ੀਆਂ ਵੀ ਜਾਰੀ ਹਨ। ਕੈਪਟਨ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕੁਝ ਵੀ ਕਰਨ ਦੀ ਲੋੜ ਨਹੀਂ ਸਮਝੀ, ਇਸ ਲਈ ਹਾਲੇ ਤੱਕ ਕੋਈ ਖੇਤੀ ਮੰਤਰੀ ਨਹੀਂ ਬਣਾਇਆ ਗਿਆ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਗ਼ੈਰ-ਜ਼ਿੰਮੇਵਾਰ ਮੁੱਖ ਮੰਤਰੀ ਆਖਦਿਆਂ ਕਿਹਾ ਕਿ ਉਹ ਪਿਛਲੇ ਛੇ ਮਹੀਨਿਆਂ ਵਿੱਚ ਸੂਬੇ ਅੰਦਰ ਕੇਵਲ ਛੇ ਵਾਰ ਹੀ ਆਏ ਹਨ। ਸ੍ਰੀ ਮਾਨ ਨੇ ਕਿਹਾ ਕਿ ਉਹ ਸੰਸਦ ਵਿੱਚ ਇਸ ਇਲਾਕੇ ਦੇ ਮੰਡ ਖੇਤਰ ਦੇ ਕਿਸਾਨਾਂ ਅਤੇ ਹੋਰ ਲੋਕਾਂ ਦੀਆਂ ਮੁਸ਼ਕਲਾਂ ਰੱਖਣਗੇ। ਕਾਨਫ਼ਰੰਸ ਨੂੰ ਸੁਖਪਾਲ ਸਿੰਘ ਖਹਿਰਾ, ਭੁਪਿੰਦਰ ਸਿੰਘ ਬਿੱਟੂ, ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਸੰਬੋਧਨ ਕੀਤਾ।
ਅਕਾਲੀ ਦਲ (ਅ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕਰਨ ਦੀ ਨਿਖੇਧੀ ਕੀਤੀ ਅਤੇ ਸੂਬੇ ਦੇ ਸਕੂਲਾਂ-ਕਾਲਜਾਂ, ਸਿਹਤ ਕੇਂਦਰਾਂ ਦੀ ਮਾੜੀ ਹਾਲਤ ਪ੍ਰਤੀ ਦੁੱਖ ਪ੍ਰਗਟਾਇਆ। ਸੀਪੀਆਈ ਦੀ ਕਾਨਫ਼ਰੰਸ ਨੂੰ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ਸੰਬੋਧਨ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਨੀਤੀਆਂ ਕਰ ਕੇ ਹੀ ਦੇਸ਼ ਅੰਦਰ ਗਰੀਬੀ, ਬੇਰੁਜ਼ਗਾਰੀ, ਅਨਪੜ੍ਹਤਾ ਜਿਹੀਆਂ ਅਲਾਮਤਾਂ ਦਾ ਪਸਾਰਾ ਹੋਇਆ ਹੈ। ਪਾਰਟੀ ਦੀ ਕਾਨਫ਼ਰੰਸ ਨੂੰ ਤਾਰਾ ਸਿੰਘ ਖਹਿਰਾ, ਦਵਿੰਦਰ ਸੋਹਲ ਅਤੇ ਰਵਿੰਦਰ ਕੌਰ ਖਡੂਰ ਸਾਹਿਬ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਦੀ ਅਗਵਾਈ ਵਿੱਚ ਦੀਵਾਨ ਵੀ ਸਜਾਏ ਗਏ ਤੇ ਉਨ੍ਹਾਂ ਵੱਲੋਂ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ।