ਪਾਕਿਸਤਾਨ ਦੇ ਸਿੱਖ ਆਗੂ ਗੋਪਾਲ ਸਿੰਘ ਚਾਵਲਨਾ ਨੇ ਮੰਗੀ ਕਸ਼ਮੀਰ ਦੀ ਆਜ਼ਾਦੀ

0
2589

pakistan-sikh-agu_chawla
ਅੰਮ੍ਰਿਤਸਰ/ਬਿਊਰੋ ਨਿਊਜ਼ :
ਦਹਿਸ਼ਤਗਰਦ ਜਥੇਬੰਦੀ ਜਮਾਤ-ਉਦ-ਦਾਵਾ ਦੇ ਪ੍ਰਮੁੱਖ ਹਾਫਿਜ਼ ਸਈਦ ਨਾਲ ਨੇੜਤਾ ਨੂੰ ਲੈ ਕੇ ਚਰਚਾ ਵਿੱਚ ਆਏ ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਅਤੇ ਪੀ.ਐਸ.ਜੀ.ਪੀ.ਸੀ. ਮੈਂਬਰ ਗੋਪਾਲ ਸਿੰਘ ਚਾਵਲਾ ਨੇ ਵੀਡੀਓ ਜਾਰੀ ਕਰਦਿਆਂ ਕਸ਼ਮੀਰ ਦੀ ਆਜ਼ਾਦੀ ਤੇ ਖ਼ਾਲਿਸਤਾਨ ਦੀ ਮੰਗ ਕੀਤੀ ਹੈ।
ਇਸ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਫ਼ਿਲਮੀ ਭੂਮਿਕਾ’ ਨਿਭਾਉਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਪਾਕਿਸਤਾਨ ਵਿੱਚ ਗੁਰਧਾਮ ਅਤੇ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਯਾਦਗਾਰਾਂ ਹੋਣ ਦੀ ਗੱਲ ਕਰਦਿਆਂ ਗੋਪਾਲ ਸਿੰਘ ਚਾਵਲਾ ਨੇ ਦਾਅਵਾ ਕੀਤਾ ਕਿ ਦੁਨੀਆ ਭਰ ਦੇ ਸਿੱਖਾਂ ਦੀ ਹਮਦਰਦੀ ਪਾਕਿਸਤਾਨ ਨਾਲ ਹੈ। ਉਸ ਨੇ ਦਾਅਵਾ ਕੀਤਾ ਕਿ ਉਹ ਪਾਕਿਸਤਾਨ ਫ਼ੌਜ ਦੇ ਸਿੱਖ ਮੇਜਰ ਹਰਚਰਨ ਸਿੰਘ ਦੀ ਕਮਾਂਡ ਵਿੱਚ ਭਾਰਤ ਵਿਰੁੱਧ ਲੜਾਈ ਲੜਨ ਲਈ ਤਿਆਰ ਹਨ। ਉਸ ਨੇ ਕਿਹਾ ਕਿ ਪਾਕਿਸਤਾਨ ਵਿੱਚ ਭਾਰਤ ਵਿਰੋਧੀ ਮੁਹਿੰਮ ਤੇ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ।
ਹਾਫਿਜ਼ ਸਈਦ ਨੇ ਸਿੰਧ ਦੇ ਥਰਪਾਰਕਰ ਵਿੱਚ ਰਹਿੰਦੇ ਮੁਸਲਮਾਨ ਭਾਈਚਾਰੇ ਨੂੰ ਇੱਕ ਪੋਸਟਰ ਸਬੰਧੀ ਮਜ਼ਲੂਮ ਦੱਸਦਿਆਂ ਕਿਹਾ ਕਿ ਸੂਬਾ ਸਿੰਧ ਵਿੱਚ ਸ਼ਰੀਆ ਅਦਾਲਤ ਦਾ ਗਠਨ ਕੀਤਾ ਜਾਵੇਗਾ। ਇਸ ਨਾਲ ਘੱਟ ਗਿਣਤੀ ਹਿੰਦੂ ਤੇ ਈਸਾਈ ਭਾਈਚਾਰੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।