ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਹਾਲਤ ਸਥਿਰ

0
106

atal-bihari-vajpai-12-june
ਨਵੀਂ ਦਿੱਲੀ/ਬਿਊਰੋ ਨਿਊਜ਼ :
ਸਾਬਕਾ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਟਲ ਬਿਹਾਰੀ ਵਾਜਪਾਈ ਦੀ ਹਾਲਤ ਸਥਿਰ ਹੈ। ਹਸਪਤਾਲ ਨੇ ਫਿਲਹਾਲ ਉਨ੍ਹਾਂ ਨੂੰ ਛੁੱਟੀ ਦੇਣ ਦਾ ਫੈਸਲਾ ਨਹੀਂ ਕੀਤਾ ਹੈ। ਦੱਸ ਦਈਏ ਕਿ ਵਾਜਪਾਈ ਨੂੰ ਨਿਯਮਤ ਜਾਂਚ-ਪੜਤਾਲ ਲਈ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਉਹ ਏਮਜ਼ ਦੇ ਨਿਰਦੇਸ਼ਕ ਡਾ. ਰਣਦੀਪ ਗੁਲਰੀਆ ਦੀ ਦੇਖ ਰੇਖ ‘ਚ ਹਨ।
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ‘ਚ ਨਿਯਮਿਤ ਜਾਂਚ ਲਈ ਭਰਤੀ ਕਰਵਾਇਆ ਗਿਆ ਸੀ ਪਰ ਬਾਅਦ ਵਿਚ ਉਨ੍ਹਾਂ ਨੂੰ ਕੁਝ ਦੇਰ ਹੋਰ ਡਾਕਟਰੀ ਦੇਖਭਾਲ ਦੀ ਲੋੜ ਕਾਰਨ ਪੱਕਾ ਦਾਖਲ ਕਰ ਲਿਆ ਗਿਆ ਸੀ ।
ਹਸਪਤਾਲ ਵਿਚ ਵਾਜਪਈ ਦਾ ਹਾਲ ਜਾਨਣ ਵਾਲਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵੀ ਸ਼ਾਮਲ ਰਹੇ।