ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ”ਵਿਸ਼ਵ ਵਿਆਪੀ ਭਾਈਚਾਰਕ ਵਰ੍ਹੇ” ਵਜੋਂ ਮਨਾਇਆ ਜਾਵੇਗਾ

0
87

New Delhi: Union Home Minister Rajnath Singh addresses the 110th Annual Session of the PHD Chamber and PHD Annual Awards for Excellence 2015 in New Delhi on Saturday. PTI Photo by Kamal Singh(PTI11_28_2015_000021A)

ਨਵੀਂ ਦਿੱਲੀ/ਬਿਊਰੋ ਨਿਊਜ਼ :
ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਅਧੀਨ ਕੌਮੀ ਅਮਲ ਕਮੇਟੀ (ਐਨਆਈਸੀ) ਦੀ ਬੈਠਕ ਦੌਰਾਨ ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ”ਵਿਸ਼ਵ ਵਿਆਪੀ ਭਾਈਚਾਰਕ ਵਰ੍ਹੇ” ਵਜੋਂ ਮਨਾਉਣ ਦੇ ਫੈਸਲੇ ਉਤੇ ਮੋਹਰ ਲਗਾਈ ਗਈ ਹੈ।
ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ”ਵਿਸ਼ਵ ਵਿਆਪੀ ਭਾਈਚਾਰਕ ਵਰ੍ਹੇ” ਵਜੋਂ ਮਨਾਇਆ ਜਾਵੇਗਾ ਅਤੇ ਸਭਿਆਚਾਰਕ ਸਬੰਧਾਂ ਬਾਰੇ ਭਾਰਤੀ ਪ੍ਰੀਸ਼ਦ (ਆਈਸੀਸੀਆਰ) ਵੱਲੋਂ ਭਾਰਤੀ ਮਿਸ਼ਨਾਂ ਰਾਹੀਂ ਇਸ ਬਾਬਤ ਦੁਨੀਆ ਭਰ ‘ਚ ਵਿਸ਼ੇਸ਼ ਸਮਾਗਮ ਕੀਤੇ ਜਾਣਗੇ। ਐਨਆਈਸੀ ਨੇ ਜਲਿਆਂਵਾਲਾ ਬਾਗ ਕਾਂਡ ਦੇ ਸ਼ਤਾਬਦੀ ਵਰ੍ਹੇ ਨੂੰ ਵੀ ਮਨਾਉਣ ਦਾ ਫ਼ੈਸਲਾ ਲਿਆ ਹੈ।
ਇਸ ਬੈਠਕ ‘ਚ ਹਾਜ਼ਰ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ‘ਚ ਕੌਮੀ ਅੰਤਰ ਧਰਮ ਅਧਿਐਨ ਇੰਸਟੀਚਿਊਟ ਸਥਾਪਤ ਕਰਨ ਦੀ ਤਜਵੀਜ਼ ਹੈ । ਗ੍ਰਹਿ ਮੰਤਰੀ ਨੇ ਇਸ ਬਾਬਤ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਬਾਰੇ ਪੁੱਛੇ ਗਏ ਸਵਾਲ ਦਾ ਸ੍ਰੀ ਸਿੱਧੂ ਜਵਾਬ ਦੇਣ ਤੋਂ ਬਚਦੇ ਦਿਖਾਈ ਦਿੱਤੇ। ਉਨ੍ਹਾਂ ਇਹ ਜ਼ਰੂਰ ਕਿਹਾ ਕਿ ਸ਼ਰਧਾਲੂਆਂ ਨੂੰ ਅਸਾਨੀ ਨਾਲ ਦਰਸ਼ਨਾਂ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਮੀਟਿੰਗ ਦੌਰਾਨ ਉਨ੍ਹਾਂ ਜਲਿਆਂਵਾਲਾ ਬਾਗ ਵਿਚ ਆਉਣ ਵਾਲੇ ਲੋਕਾਂ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਜੋੜਨ ਵਾਸਤੇ ਆਵਾਜ਼ ਅਤੇ ਰੌਸ਼ਨੀ ‘ਤੇ ਆਧਾਰਿਤ ਸ਼ੋਅ ਸ਼ੁਰੂ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਡਾਕ ਟਿਕਟ ਅਤੇ ਸਿੱਕੇ ਜਾਰੀ ਕਰਨ ਲਈ ਵੀ ਕਿਹਾ ਹੈ।