ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

0
836

Panthic Talmel Sangathan and Akal Purakh Ki Fauj commemorate the Birth anniversary of Guru Ram Dass as per the Nanakshahi calendar in which various Gurmat programmes were organised in Amritsar on Oct9.photo THe Tribune
ਅੰਮ੍ਰਿਤਸਰ/ਬਿਊਰੋ ਨਿਊਜ਼ :
ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਦਾ ਵਿਰੋਧ ਕਰ ਰਹੀਆਂ ਸਿੱਖ ਜਥੇਬੰਦੀਆਂ, ਜਿਨ੍ਹਾਂ ਵਿੱਚ ਪੰਥਕ ਤਾਲਮੇਲ ਸੰਗਠਨ ਅਤੇ ਅਕਾਲ ਪੁਰਖ ਕੀ ਫੌਜ ਵੀ ਸ਼ਾਮਲ ਹਨ, ਵੱਲੋਂ ਇੱਥੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਅੰਮ੍ਰਿਤਸਰ ਦੇ ਬਾਨੀ ਤੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਹ ਪ੍ਰਕਾਸ਼ ਪੁਰਬ 17 ਅਕਤੂਬਰ ਨੂੰ ਹੈ।
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇਥੇ ਸਿੱਖ ਜਥੇਬੰਦੀਆਂ ਵੱਲੋਂ ਸਵੇਰੇ ਪ੍ਰਭਾਤ ਫੇਰੀ ਕੱਢੀ ਗਈ। ਇਹ ਪ੍ਰਭਾਤ ਫੇਰੀ ਰੂਪ ਨਗਰ ਤੋਂ ਆਰੰਭ ਹੋ ਕੇ ਕਟੜਾ ਕਰਮ ਸਿੰਘ, ਨਮਕ ਮੰਡੀ, ਦਾਲ ਮੰਡੀ, ਛੱਤੀ ਖੂਹੀ ਚੌਕ ਵਿਚੋਂ ਹੁੰਦੀ ਹੋਈ ਸ੍ਰੀ ਹਰਿਮੰਦਰ ਸਾਹਿਬ ਪੁੱਜੀ। ਪ੍ਰਭਾਤ ਫੇਰੀ ਦੀ ਅਗਵਾਈ ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਤੇ ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ ਕਰ ਰਹੇ ਸਨ। ਪ੍ਰਭਾਤ ਫੇਰੀ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ, ਬੈਂਡ ਪਾਰਟੀਆਂ, ਗਤਕਾ ਪਾਰਟੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸਮੇਤ ਸ਼ਬਦੀ ਜਥੇ ਸ਼ਾਮਲ ਹੋਏ। ਪ੍ਰਭਾਤ ਫੇਰੀ ਦੇ ਰਸਤੇ ਵਿੱਚ ਵੱਖ-ਵੱਖ ਥਾਵਾਂ ‘ਤੇ ਲੰਗਰ ਵੀ ਲਾਏ ਗਏ ਸਨ।
ਸਮਾਗਮ ਬਾਰੇ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਹ ਪ੍ਰਕਾਸ਼ ਪੁਰਬ ਮਨਾਇਆ ਗਿਆ। ਰਾਤ ਨੂੰ ਰਣਜੀਤ ਐਵੀਨਿਊ ਵਿਖੇ ਕੀਰਤਨ ਦਰਬਾਰ ਕੀਤਾ ਗਿਆ। ਸੰਗਤ ਵੱਲੋਂ ਘਰਾਂ ਵਿੱਚ ਦੀਪਮਾਲਾ ਕੀਤੀ ਗਈ।
ਉਨ੍ਹਾਂ ਆਖਿਆ ਕਿ ਸੰਗਤ ਨੇ ਸੋਧੇ ਹੋਏ ਕੈਲੰਡਰ ਨੂੰ ਰੱਦ ਕੀਤਾ ਹੈ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹੀ ਮਾਨਤਾ ਦਿੱਤੀ ਹੈ। ਜਥੇਬੰਦੀ ਆਗੂ ਕੁਲਜੀਤ ਸਿੰਘ ਨੇ ਆਖਿਆ ਕਿ ਕੀਰਤਨ ਸਮਾਗਮ ਵਿਚ ਕਈ ਰਾਗੀ ਜਥਿਆਂ ਨੇ ਕੀਰਤਨ ਕੀਤਾ ਅਤੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ