ਸਾਬਕਾ ਵਿਧਾਇਕ ਮੱਖਣ ਸਿੰਘ ਦਾ ਦੇਹਾਂਤ

0
384

makhan-sing
ਬਠਿੰਡਾ/ਬਿਊਰੋ ਨਿਊਜ਼ :
ਬਠਿੰਡਾ ਦਿਹਾਤੀ ਤੋਂ ਦੋ ਵਾਰ ਵਿਧਾਇਕ ਰਹੇ 63 ਸਾਲਾ ਮੱਖਣ ਸਿੰਘ ਦਾ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਇੱਥੋਂ ਦੇ ਦਾਣਾ ਮੰਡੀ ਸ਼ਮਸਾਨਘਾਟ ਵਿੱਚ ਕੀਤਾ ਗਿਆ। ਇਸ ਦੌਰਾਨ ਰਾਜਨੀਤਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ, ਜਦੋਂ ਕਿ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰੀ ਨਾ ਪਹੁੰਚਿਆ। ਮੱਖਣ ਸਿੰਘ ਲੰਬਾ ਸਮਾਂ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਰਹੇ। ਸਾਲ 2002 ਵਿੱਚ ਉਹ ਅਕਾਲੀ ਦਲ ਵੱਲੋਂ ਚੋਣ ਲੜ ਕੇ ਵਿਧਾਇਕ ਬਣੇ, ਜਦੋਂ ਕਿ 2007 ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਕੇ ਬਠਿੰਡਾ ਦਿਹਾਤੀ ਤੋਂ ਦੂਜੀ ਵਾਰ ਵਿਧਾਇਕ  ਚੁਣੇ ਗਏ।
ਮੱਖਣ ਸਿੰਘ ਨੂੰ ਅੰਤਿਮ ਵਿਦਾਇਗੀ  ਦੇਣ ਵਾਲਿਆਂ ਵਿੱਚ ਬਠਿੰਡਾ ਸ਼ਹਿਰੀ ਤੋਂ ਕਾਂਗਰਸ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ,  ਸਾਬਕਾ ਵਿਧਾਇਕ ਅਜੈਬ ਸਿੰਘ ਭੱਟੀ, ਆਲ ਇੰਡੀਆ ਜਾਟ ਮਹਾਂ ਸਭਾ ਦੇ ਸੂਬਾਈ ਸਕੱਤਰ ਗੁਰਵਿੰਦਰ ਸਿੰਘ ਢਿੱਲੋਂ, ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸੀ ਉਮੀਦਵਾਰ ਹਰਵਿੰਦਰ ਲਾਡੀ, ਆਪਣਾ ਪੰਜਾਬ ਪਾਰਟੀ ਦੇ ਉਮੀਦਵਾਰ ਜਤਿੰਦਰ ਰਾਏ ਖੱਟੜ ਵੀ ਮੌਜੂਦ ਸਨ।