ਪਾਕਿਸਤਾਨ ਨੇ ਕਰਤਾਰਪੁਰ ਬਾਰਡਰ ‘ਤੇ ਇਮੀਗ੍ਰੇਸ਼ਨ ਕੇਂਦਰ ਖੋਲ੍ਹਿਆ

0
56

Sikh Pilgrims sit in front of Kartarpur Gurdwara Sahib before a groundbreaking ceremony for the Kartarpur Corridor to be set up between India and Pakistan in Kartarpur on November 28, 2018. - Pakistan Prime Minister Imran Khan will attend the groundbreaking ceremony of the religious corridor between India and Pakistan on November 28. (Photo by ARIF ALI / AFP)

ਲਾਹੌਰ/ਬਿਊਰੋ ਨਿਊਜ਼ :
ਪਾਕਿਸਤਾਨੀ ਮੀਡੀਆ ‘ਡਾਅਨ ਨਿਊਜ਼’ ਦੀ ਖਬਰ ਮੁਤਾਬਕ ਪਾਕਿਸਤਾਨ ਨੇ ਕਰਤਾਰਪੁਰ ਬਾਰਡਰ ਉਤੇ ਇਮੀਗ੍ਰੇਸ਼ਨ ਕੇਂਦਰ ਖੋਲ੍ਹ ਦਿੱਤਾ ਹੈ। ਸਿੱਖ ਸ਼ਰਧਾਲੂਆਂ ਲਈ ਉਤਸ਼ਾਹਜਨਕ ਇਸ ਇਤਿਹਾਸਕ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪਾਕਿਸਤਾਨ ਸਰਕਾਰ ਦਾ ਇਹ ਅਗਲਾ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਹ ਲਾਂਘਾ ਖੁੱਲ੍ਹਣ ਨਾਲ ਸਿੱਖ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਵਿਚ ਸਥਿਤ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।
‘ਡਾਅਨ ਨਿਊਜ਼’ ਨੂੰ ਇਸ ਬਾਰੇ ਦੱਸਦਿਆਂ  ਫੈੱਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫਆਈਏ) ਦੇ ਡਿਪਟੀ ਡਾਇਰੈਕਟਰ (ਪੰਜਾਬ) ਮੁਫਖ਼ਰ ਅਦੀਲ ਨੇ ਕਿਹਾ ਕਿ, ‘ਬਾਰਡਰ ਪਾਰ ਕਰਨਾ ਦਹਿਸ਼ਤਗਰਦਾਂ,  ਮਨੁੱਖੀ ਤਸਕਰੀ ਕਰਨ ਵਾਲਿਆਂ ਅਤੇ ਨਸ਼ਾ ਤਸਕਰਾਂ ਲਈ ਆਸਾਨ ਹੋ ਸਕਦਾ ਹੈ, ਇਸ ਲਈ ਸਰਹੱਦ ਦੇ ਦੋਵੇਂ ਪਾਸਿਆਂ ‘ਤੇ ਸਥਿਤੀ ਉਤੇ ਕੰਟਰੋਲ ਰੱਖਣ ਲਈ ਮਜ਼ਬੂਤ ਢਾਂਚੇ ਦੀ ਲੋੜ ਸੀ। ਉਨ੍ਹਾਂ ਦੱਸਿਆ ਕਿ, ‘ਕਰਤਾਰਪੁਰ ਲਾਂਘਾ ਖੋਲ੍ਹਣ ਦੇ ਸਬੰਧ ‘ਚ ਐੱਫਆਈਏ ਨੇ ਨਾਰੋਵਾਲ (ਲਾਹੌਰ ਤੋਂ 120 ਕਿਲੋਮੀਟਰ ਦੂਰ) ਵਿਚ ਕਰਤਾਰਪੁਰ ਬਾਰਡਰ ‘ਤੇ ਇਮੀਗ੍ਰੇਸ਼ਨ ਕੇਂਦਰ ਖੋਲ੍ਹ ਦਿੱਤਾ ਹੈ। ਉਨ੍ਹਾਂ ਦੱਸਿਆ ਕਿ, ‘ਐੱਫਆਈਏ ਦੇ ਅਧਿਕਾਰੀ ਸਿੱਖ ਸ਼ਰਧਾਲੂਆਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨਗੇ ਅਤੇ ਬਾਇਓਮੀਟਰਿਕ ਪ੍ਰਣਾਲੀ ਰਾਹੀਂ ਉਨ੍ਹਾਂ ਦੀ ਸ਼ਨਾਖਤ ਕਰਨਗੇ। ਵੀਜ਼ਾ ਪ੍ਰਾਪਤ ਸਿੱਖ ਸ਼ਰਧਾਲੂਆਂ ਨੂੰ ਸ਼ਹਿਰ ਵਿਚ ਪ੍ਰਵੇਸ਼ ਕਰਨ ਦੀ ਆਗਿਆ ਹੋਵੇਗੀ ਜਦਕਿ ਪਰਮਿਟ ਹਾਸਲ ਸ਼ਰਧਾਲੂਆਂ ਨੂੰ ਸਿਰਫ ਗੁਰਦੁਆਰਾ ਦਰਬਾਰ ਸਾਹਿਬ ਜਾਣ ਦੀ ਆਗਿਆ ਹੋਵੇਗੀ।’