ਸੁਪਰੀਮ ਕੋਰਟ ਨੇ ਨਸ਼ਾ ਤਸਕਰੀ ਮਾਮਲੇ ‘ਚ ਸੁਖਪਾਲ ਖਹਿਰਾ ਦੀ ਪੇਸ਼ੀ ‘ਤੇ ਰੋਕ ਲਾਈ

0
194

pic-sukhpal-singh-khaira
ਚੰਡੀਗੜ੍ਹ/ਬਿਊਰੋ ਨਿਊਜ਼:
ਸੁਪਰੀਮ ਕੋਰਟ ਨੇ ਸ਼ੁੱਕਰਵਾਰ (1 ਦਸੰਬਰ, 2017) ਨੂੰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਦੀ ਫਾਜ਼ਿਲਕਾ ਅਦਾਲਤ ਵਲੋਂ ਪੇਸ਼ੀ ‘ਤੇ ਰੋਕ ਲਾ ਦਿੱਤੀ ਹੈ। ਹਾਲ ਹੀ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਦੀ ਅਦਾਲਤ ਪੇਸ਼ੀ ‘ਤੇ ਰੋਕ ਸਬੰਧੀ ਅਰਜ਼ੀ ਨਾ-ਮਨਜ਼ੂਰ ਕਰ ਦਿੱਤੀ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਖਪਾਲ ਸਿੰਘ ਖਹਿਰਾ ਦੀ ਅਰਜ਼ੀ ਰੱਦ ਹੋਣ ਤੋਂ ਬਾਅਦ ਫਾਜ਼ਿਲਕਾ ਅਦਾਲਤ ਨੇ ਵੀਰਵਾਰ ਨੂੰ ਸੁਖਪਾਲ ਖਹਿਰਾ ਨੂੰ ਨਵੇਂ ਸਿਰਿਓਂ ਸੰਮਨ ਜਾਰੀ ਕੀਤੇ ਸਨ।
ਹਾਲਾਂਕਿ ਹਾਈ ਕੋਰਟ ਨੇ ਉਨ੍ਹਾਂ ਦੇ ਖਿਲਾਫ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਸੀ। ਇਸ ਦੌਰਾਨ ਸੁਖਪਾਲ ਖਹਿਰਾ ਨੇ ਹਾਈਕੋਰਟ ‘ਚ 2015 ਦੀ ਆਪਣੀ ਅਰਜ਼ੀ ਨੂੰ ਦੁਬਾਰਾ ਪੇਸ਼ ਕੀਤਾ, ਜਿਸ ਵਿਚ ਉਨ੍ਹਾਂ ਆਪਣੇ ‘ਤੇ ਲੱਗੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ।
ਫਾਜ਼ਿਲਕਾ ਅਦਾਲਤ ਨੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਅਤੇ ਹੋਰਾਂ ਖਿਲਾਫ 1 ਨਵੰਬਰ ਨੂੰ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸੀ। ਇਸ ਮੁਕੱਦਮੇ ‘ਚ ਕਥਿਤ ਸਹਿਯੋਗੀ, ਗੁਰਦੇਵ ਸਿੰਘ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨੂੰ 31 ਅਕਤੂਬਰ ਨੂੰ 9 ਹੋਰਾਂ ਨਾਲ ਨਸ਼ੇ ਦਾ ਕਾਰੋਬਾਰ ਕਰਨ ਦੇ ਦੋਸ਼ ਹੇਠਾਂ ਸਜ਼ਾ ਸੁਣਾਈ ਗਈ ਸੀ।
ਸੁਖਪਾਲ ਖਹਿਰਾ ਦੇ ਵਿਰੋਧੀਆਂ ਵਲੋਂ ਇਸ ਮਾਮਲੇ ਕਰਕੇ ਉਨ੍ਹਾਂ ਤੋਂ ਅਸਤੀਫੇ ਦੇ ਮੰਗ ਕੀਤੀ ਜਾ ਰਹੀ ਸੀ। ਸੁਖਪਾਲ ਖਹਿਰਾ ਨੇ ਅਸਤੀਫੇ ਤੋਂ ਇਨਕਾਰ ਕਰਦਿਆਂ ਇਸਨੂਮ ਸਿਆਸੀ ਬਦਲਾਖੋਰੀ ਦਾ ਨਾਂ ਦਿੱਤਾ ਹੈ।