ਸਿੱਖ ਕਤਲੇਆਮ ਕੇਸ : ਜਸਟਿਸ ਪਾਠਕ ਨੇ ਸੱਜਣ ਕੁਮਾਰ ਮਾਮਲੇ ‘ਚੋਂ ਖ਼ੁਦ ਨੂੰ ਕੀਤਾ ਵੱਖ

0
531

sajjan-kumar-1
ਨਵੀਂ ਦਿੱਲੀ/ਬਿਊਰੋ ਨਿਊਜ਼ :
ਦਿੱਲੀ ਹਾਈ ਕੋਰਟ ਦੇ ਜੱਜ ਏ.ਕੇ. ਪਾਠਕ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਵਿੱਚ ਹੇਠਲੀ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦਿੱਤੀ ਜ਼ਮਾਨਤ ਨੂੰ ਚੁਣੌਤੀ ਦਿੰਦੀ ਪਟੀਸ਼ਨ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ ਤੇ ਮੁਕੱਦਮਾ ਦੂਜੇ ਬੈਂਚ ਨੂੰ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 13 ਜੁਲਾਈ ਨੂੰ ਹੋਵੇਗੀ। ਜਸਟਿਸ ਏ.ਕੇ. ਪਾਠਕ ਨੇ ਪਟੀਸ਼ਨ ਕਿਸੇ ਹੋਰ ਬੈਂਚ ਕੋਲ 13 ਜੁਲਾਈ ਨੂੰ ਲਾਉਣ ਲਈ ਕਿਹਾ ਹੈ। ਵਿਸ਼ੇਸ਼ ਜਾਂਚ ਟੀਮ ਚਾਹੁੰਦੀ ਹੈ ਕਿ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਵੇ।