ਸਿੱਖ ਨਸਲਕੁਸ਼ੀ : ਦੋਸ਼ੀ ਕੈਪਟਨ ਭਾਗਮਲ ਨੂੰ ਆਤਮ ਸਮਰਪਣ ਦੇ ਹੁਕਮ

0
67

sikh-katleaam-bhagmal
ਨਵੀਂ ਦਿੱਲੀ/ਬਿਊਰੋ ਨਿਊਜ਼ :
ਦਿੱਲੀ ਹਾਈ ਕੋਰਟ ਨੇ ’84 ਸਿੱਖ ਨਸਲਕੁਸ਼ੀ ਦੇ ਦੋਸ਼ੀ ਜਲ ਸੈਨਾ ਦੇ ਸੇਵਾ ਮੁਕਤ ਅਧਿਕਾਰੀ ਕੈਪਟਨ ਭਾਗਮਲ ਨੂੰ ਸੋਮਵਾਰ ਤੱਕ ਆਤਮ ਸਮਰਪਣ ਕਰਨ ਦਾ ਆਦੇਸ਼ ਦਿੱਤਾ ਹੈ। ਕੈਪਟਨ ਭਾਗਮਲ ‘ਤੇ ਨਵੰਬਰ ’84 ਦੌਰਾਨ ਦਿੱਲੀ ਕੈਂਟ ਦੇ ਰਾਜਨਗਰ ਇਲਾਕੇ ਵਿਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਹੱਤਿਆ ਦਾ ਦੋਸ਼ ਹੈ ਅਤੇ ਉਹ ਉਸ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਹਨ। ਦਰਅਸਲ ਜਸਟਿਸ ਮਨਮੋਹਨ ਅਤੇ ਜਸਟਿਸ ਯੋਗੇਸ਼ ਖੰਨਾ ਦੀ ਬੈਂਚ ਵਲੋਂ 89 ਸਾਲ ਦੇ ਭਾਗਮਲ ਨੂੰ ਸਿਹਤ ਕਾਰਨਾਂ ਕਰਕੇ ਜ਼ਮਾਨਤ ਦਿੱਤੀ ਹੋਈ ਸੀ। ਦੱਸਣਯੋਗ ਹੈ ਕਿ ਭਾਗਮਲ ਦੀ ਸਰਜਰੀ ਵਾਸਤੇ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ ਅਤੇ ਉਸ ਦੀ ਸਜ਼ਾ ਮੁਅੱਤਲ ਰੱਖਣ ਦਾ ਆਦੇਸ਼ ਵੀ ਦਿੱਤਾ ਸੀ, ਜਿਸ ਤੋਂ ਬਾਅਦ ਭਾਗਮਲ ਪਿਛਲੇ 24 ਮਾਰਚ ਤੋਂ 4 ਜੁਲਾਈ ਤੱਕ ਅੰਤ੍ਰਿਮ ਜ਼ਮਾਨਤ ‘ਤੇ ਸਨ ਅਤੇ ਬਾਅਦ ਵਿਚ ਇਸ ਨੂੰ ਵਧਾ ਕੇ 13 ਜੁਲਾਈ ਤੱਕ ਕਰ ਦਿੱਤਾ ਗਿਆ। ਪਰ ਭਾਗਮਲ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਅਤੇ ਉਸ ਨੂੰ ਸੋਮਵਾਰ ਤੱਕ ਆਤਮ ਸਮਰਪਣ ਕਰਨ ਦੇ ਆਦੇਸ਼ ਦਿੱਤੇ ਗਏ ਹਨ।