ਕੈਨੇਡਾ ਵਿਚ 16 ਮੌਤਾਂ ਵਾਲੀ ਭਿਆਨਕ ਸੜਕ ਦੁਰਘਟਨਾ ਦੇ ਕੇਸ ‘ਚ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ

0
154

truck_driver_canada

 

 

 

 

 

ਓਟਾਵਾ/ਬਿਊਰੋ ਨਿਊਜ਼ :

ਕੈਨੇਡਾ ਵਿਚ 29 ਸਾਲਾ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 16 ਜਣਿਆਂ ‘ਤੇ ਬੱਸ ਚੜ੍ਹਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਘਟਨਾ ਵਿਚ ਮਰਨ ਵਾਲਿਆਂ ਵਿਚ ਜ਼ਿਆਤਾਤਰ ਜੂਨੀਅਰ ਹਾਕੀ ਟੀਮ ਦੇ ਮੈਂਬਰ ਸਨ। ਸੀਬੀਸੀ ਦੀ ਰਿਪੋਰਟ ਅਨੁਸਾਰ ਡਰਾਈਵਰ ਜਸਕੀਰਤ ਸਿੰਘ ਸਿੱਧੂ ਨੂੰ ਕੈਲਗਰੀ ਵਿਚਲੇ ਉਸ ਦੇ ਘਰ ‘ਚੋਂ ਗ੍ਰਿਫ਼ਤਾਰ ਕੀਤਾ ਗਿਆ। ਉਸ ਨੂੰ ਅਗਲੇ ਹਫ਼ਤੇ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਖ਼ਤਰਨਾਕ ਡਰਾਈਵਿੰਗ ਦੇ ਦੋਸ਼ ਵਿੱਚ ਕੈਨੇਡਾ ਵਿਚ ਵਧ ਤੋਂ ਵਧ 14 ਸਾਲ ਦੀ ਸਜ਼ਾ ਹੋ ਸਕਦੀ ਹੈ। ਇਹ ਘਟਨਾ 6 ਅਪਰੈਲ ਨੂੰ ਵਾਪਰੀ ਸੀ ਜਿਸ ਵਿਚ 10 ਖ਼ਿਡਾਰੀਆਂ ਸਮੇਤ 16 ਵਿਅਕਤੀ ਮਾਰੇ ਗਏ ਸਨ ਅਤੇ 13 ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਵਿਚੋਂ ਕਈ ਅਜੇ ਵੀ ਹਸਪਤਾਲਾਂ ‘ਚ ਜ਼ੇਰੇ ਇਲਾਜ ਹਨ।