ਸੁਨੀਲ ਜਾਖੜ ਨੂੰ ਪ੍ਰਧਾਨ ਬਣਾਏ ਜਾਣ ਦਾ ਸਵਾਗਤ

ਸੁਨੀਲ ਜਾਖੜ ਨੂੰ ਪ੍ਰਧਾਨ ਬਣਾਏ ਜਾਣ ਦਾ ਸਵਾਗਤ

ਇੰਡੀਅਨ ਨੈਸ਼ਨਲ ਉਵਰਸੀਜ ਕਾਂਗਰਸ ਵਲੋਂ ਪਾਰਟੀ ਹਾਈਕਮਾਂਡ ਦਾ ਧੰਨਵਾਦ
ਸੁਨੀਲ ਜਾਖੜ ਪਾਰਟੀ ਨੂੰ ਸੁਚੱਜੀ ਅਗਵਾਈ ਦੇ ਕੇ ਪਾਰਟੀ ਨੂੰ 
ਹੋਰ ਬੁਲੰਦੀਆਂ ਤੇ ਲੈ ਜਾਣਗੇ-ਮਹਿੰਦਰ ਸਿੰਘ ਗਿਲਜੀਆਂ
ਨਿਊਯਾਰਕ/ਬਿਊਰੋ ਨਿਊਜ਼:
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਉੱਤੇ ਭਰਵੀਂ ਖੁਸ਼ੀ ਜਾਹਿਰ ਕਰਦਿਆਂ ਇੱਥੇ ਦੇ ਕਾਂਗਰਸੀਆਂ ਇਸ ਨਿਉਕਤੀ ਦਾ ਭਰਵਾਂ ਸੁਆਗਤ ਕੀਤਾਂ ਹੈ। ਇਸ ਸਬੰਧ ਵਿੱਚ ਇੰਡੀਅਨ ਨੈਸ਼ਨਲ ਉਵਰਸੀਜ ਕਾਂਗਰਸ ਯੂ ਐਸ ਏ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ ਦੀ ਅਗਵਾਈ ਵਿਚ ਪੰਜਾਬ ਚੈਪਟਰ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹਿੰਦਰ ਸਿੰਘ ਗਿਲਜੀਆਂ ਨੇ ਕਿਹਾ ਕਿ ਸਾਨੂੰ ਹਾਈ ਕਮਾਡ ਦੇ ਧੰਨਵਾਦੀ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਕਾਂਗਰਸ ਦੀ ਕਮਾਡ ਸੁਨੀਲ ਜਾਖੜ ਵਰਗੇ ਨਿਪੁੰਨ ਆਗੂ ਨੂੰ ਸੌਂਪੀ ਹੈ. ਸੁਨੀਲ ਜਾਖੜ ਖਾਨਦਾਨੀ ਕਾਂਗਰਸੀ ਹਨ ਅਗਾਹਵਧੂ ਸੋਚ ਰੱਖਦੇ ਹਨ ਅਤੇ ਧੜੇਬੰਦੀ ਤੋਂ ਉਪਰ ਉਠ ਕੇ ਸਭ ਨੂੰ ਨਾਲ ਲੈ ਕੇ ਚਲਦੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਅਗਵਾਈ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲਾਸਾਨੀ ਜਿੱਤ ਦਿਵਾਈ ਹੈ। ਹੁਣ ਸੁਨੀਲ ਜਾਖੜ ਪੰਜਾਬ ਕਾਂਗਰਸ ਨੂੰ ਸੁਚੱਜੀ ਅਗਵਾਈ ਦੇ ਕੇ ਕੈਪਟਨ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਵਿਚ ਪਾਰਟੀ ਨੂੰ ਹੋਰ ਵੀ ਬੁਲੰਦੀਆਂ ਤੇ ਲੈ ਜਾਣਗੇ।
ਇਸ ਵਿਸ਼ੇਸ਼ ਮੀਟਿੰਗ ‘ਚ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਸੁਨੀਲ ਜਾਖੜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਬਨਣ ਤੇ ਹਾਰਦਿਕ ਵਧਾਈ ਦਿੱਤੀ ਗਈ ਅਤੇ ਹਾਈ ਕਮਾਡ ਦਾ ਧੰਨਵਾਦ ਕੀਤਾ . ਮੀਟਿੰਗ ਵਿਚ ਹੋਰਨਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ ਜਿਨ੍ਹਾਂ ਵਿਚ ਨੈਸ਼ਨਲ ਚੇਅਰਮੈਨ ਜਾਰਜ ਇਬਰਾਹੀਮ, ਪੰਜਾਬ ਚੈਪਟਰ ਦੇ ਪ੍ਰਧਾਨ ਜਸਵੀਰ ਸਿੰਘ ਨਵਾਂ ਸ਼ਹਿਰ ਨੈਸ਼ਨਲ ਜਨਰਲ ਸਕੱਤਰ ਸਰਬਜੀਤ ਸਿੰਘ ਐਡਵੋਕੇਟ ਪੰਜਾਬ ਚੈਪਟਰ ਦੇ ਜਨਰਲ ਸਕੱਤਰ ਕੁਲਬੀਰ ਸਿੰਘ ਪ੍ਰੇਮਪੁਰ, ਨੈਸ਼ਨਲ ਐਗਜੈਕਟਿਵ ਮੈਂਬਰ ਗਰੀਸ਼ ਵੈਦਿਆ ਸਿੰਗਾਰਾ ਸਿੰਘ ਰਾਣਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਚੈਪਟਰ ਸ਼ਾਮਲ ਸਨ. ਅਖ਼ੀਰ ਵਿਚ ਸੁਨੀਲ ਜਾਖੜ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ।