ਪੈਲਾਟਾਈਨ ਗੁਰਦੁਆਰਾ ਸਾਹਿਬ ਵਿੱਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਪੈਲਾਟਾਈਨ ਗੁਰਦੁਆਰਾ ਸਾਹਿਬ ਵਿੱਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ਼ਿਕਾਗੋ/ਬਿਊਰੋ ਨਿਊਜ਼ :
ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਇਥੋਂ ਦੇ ਪੈਲਾਟਾਈਨ ਗੁਰਦੁਆਰਾ ਸਾਹਿਬ ਵਿੱਖੇ ਭਾਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸ਼ਹੀਦੀ ਦਿਹਾੜੇ ਤੇ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਸ਼ੁੱਕਰਵਾਰ 29 ਦਸੰਬਰ ਨੂੰ ਸ੍ਰੀ ਆਖੰਡਪਾਠ ਸਾਹਿਬ ਆਰੰਭ ਕਰਵਾਏ ਸਨ ਜਿੰਨਾਂ ਦੇ ਭੋਗ ਐਤਵਾਰ 31 ਦਸੰਬਰ ਨੂੰ ਪਾਏ ਗਏ।
ਸ਼ਹੀਦੀ ਦਿਹਾੜੇ ਤੇ ਵਿਸ਼ੇਸ਼ ਤੌਰ ਤੇ ਸਿੱਖ ਪਰਚਾਰਕ ਭਾਈ ਹਰਜਿੰਦਰ ਸਿੰਘ ਸੱਭਰਾ ਪ੍ਰਬੰਧਕਾਂ ਦੇ ਸੱਦੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਪੂਰਾ ਹਫਤਾ ਸ਼ਹੀਦੀ ਦਿਹਾੜਿਆਂ ਦੇ ਸਬੰਧ ਵਿੱਚ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਈ।
ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪਰਮਿੰਦਰਜੀਤ ਸਿੰਘ ਨੇ ਕਥਾ ਰਾਹੀਂ ਅਤੇ ਭਾਈ ਰਾਜਿੰਦਰ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜਥੇ ਨੇ ਕੀਰਤਨ ਰਾਹੀਂ ਹਾਜਰੀ ਲਗਵਾਈ।
ਇਸ ਤੋਂ ਇਲਾਵਾ ਐਤਵਾਰ 31 ਦਸੰਬਰ ਦੀ ਰਾਤ ਨੂੰ ਵਿਸ਼ੇਸ਼ ਤੌਰ ਤੇ ਨਵਾਂ ਸਾਲ 2018 ਨੂੰ ਜੀ ਆਇਆਂ ਕਹਿਣ ਵਾਸਤੇ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਅਜੀਤ ਸਿੰਘ ਇੰਡਿਆਨਾ ਵਾਲਿਆਂ ਦੇ ਕੀਰਤਨੀ ਜਥੇ, ਭਾਈ ਹਰਜਿੰਦਰ ਸਿੰਘ ਸੱਭਰਾ ਕਥਾਵਾਚਕ, ਭਾਈ ਪਰਮਿੰਦਰਜੀਤ ਸਿੰਘ ਤੇ ਜਲੰਧਰ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਸੇਵਾ ਹਰਜੀਤ ਸਿੰਘ ਗਿੱਲ ਨੇ ਨਿਵਾਈ।