ਸੁਖਬੀਰ ਵਲੋਂ ਕੈਪਟਨ ਨੂੰ ਵਧਾਈ

ਸੁਖਬੀਰ ਵਲੋਂ ਕੈਪਟਨ ਨੂੰ ਵਧਾਈ

ਬਠਿੰਡਾ/ਬਿਊਰੋ ਨਿਊਜ਼:
ਪੰਜਾਬ ਦੇ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਸ ਸਾਲਾਂ ਵਿਚ ਲੋਕਾਂ ਨੂੰ ਅਕਾਲੀ-ਭਾਜਪਾ ਸਰਕਾਰ ਨੂੰ ਦਿੱਤੀ ਹਮਾਇਤ ਦਾ ਧੰਨਵਾਦ ਕੀਤਾ ਹੈ।
ਪੰਜਾਬ ਕਾਂਗਰਸ ਅਤੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਉਹਨਾਂ ਦੀ ਪਾਰਟੀ ਦੀ ਜਿੱਤ ‘ਤੇ ਵਧਾਈ ਦਿੰਂਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਲੋਕਾਂ ਦੇ ਫ਼ੈਸਲੇ ਦਾ ਸਤਿਕਾਰ ਕਰਦੇ ਹਨ ਅਤੇ ਸੂਬੇ ਦੀ ਖੁਸ਼ਹਾਲੀ ਲਈ ਨਵੀਂ ਸਰਕਾਰ ਵਲੋਂ ਚੁੱਕੇ ਜਾਣ ਵਾਲੇ ਸਾਰੇ ਕਦਮਾਂ ਦੀ ਹਮਾਇਤ ਕੀਤੀ ਜਾਵੇਗੀ। ਉਹਨਾਂ ਉਮੀਦ ਜ਼ਾਹਿਰ ਕੀਤੀ ਕਿ ਕਾਂਗਰਸ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵੇਗੀ।