ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਭਾਈ ਹਵਾਰਾ ਦਾ ਇਲਾਜ ਕਰਾਉਣ ਲਈ ਕਿਹਾ

ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਭਾਈ ਹਵਾਰਾ ਦਾ ਇਲਾਜ ਕਰਾਉਣ ਲਈ ਕਿਹਾ

ਨਵੀਂ ਦਿੱਲੀ/ਸਿੱਖ ਸਿਆਸਤ ਬਿਊਰੋ
ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਦੀ ਰੀੜ੍ਹ ਦੀ ਹੱਡੀ ਦਾ ਇਲਾਜ ਕਰਾਉਣ ਲਈ ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ।

ਮਿਲੀ ਜਾਣਕਾਰੀ ਮੁਤਾਬਕ ਦਿੱਲੀ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਨੂੰ ਦਿੱਤੇ ਹੁਕਮਾਂ ਵਿੱਚ ਕਿਹਾ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਵੀਲ੍ਹ ਚੇਅਰ, ਫਿਜ਼ੀਓਥੈਰੇਪਿਸਟ ਅਤੇ ਸਿਟਿੰਗ ਟੌਇਲਟ ਸੀਟ ਮੁਹੱਈਆ ਕਰਵਾਈ ਜਾਵੇ ਅਤੇ ਹਵਾਰਾ ਦੀ ਫਿਜ਼ੀਓਥੈਰੇਪੀ ਯਕੀਨੀ ਬਣਾਈ ਜਾਵੇ।