ਅਕਾਲੀ ਦਲ ਨੇ ਤਿੰਨ ਹੋਰ ਸੀਟਾਂ ਤੋਂ ਉਮੀਦਵਾਰ ਐਲਾਨੇ

0
713

badal-suchi
ਬਾਦਲਾਂ ਦੀਆਂ ਟਿਕਟਾਂ ਦਾ ਐਲਾਨ ਅਜੇ ਨਹੀਂ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼ :
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਸੀਟਾਂ  ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਬਿਆਨ ਵਿੱਚ ਸ੍ਰੀ ਬਾਦਲ ਨੇ ਕਿਹਾ ਕਿ ਮਲੋਟ ਵਿਧਾਨ ਸਭਾ ਹਲਕੇ ਤੋਂ ਦਰਸ਼ਨ ਸਿੰਘ ਕੋਟਫੱਤਾ ਪਾਰਟੀ ਦੇ ਉਮੀਦਵਾਰ ਹੋਣਗੇ। ਭੁੱਚੋ ਤੋਂ ਹਰਪ੍ਰੀਤ ਸਿੰਘ ਅਤੇ ਬਠਿੰਡਾ (ਦਿਹਾਤੀ) ਤੋਂ ਅਮਿਤ ਰਤਨ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜਨਗੇ। ਹਾਕਮ ਪਾਰਟੀ ਨੇ ਕੋਟਫੱਤਾ ਤੇ ਹਰਪ੍ਰੀਤ ਸਿੰਘ ਦੇ ਹਲਕਿਆਂ ਵਿੱਚ ਤਬਦੀਲੀ ਕੀਤੀ ਹੈ। ਸਾਲ 2012 ਦੀਆਂ ਚੋਣਾਂ ਦੌਰਾਨ ਹਰਪ੍ਰੀਤ ਸਿੰਘ ਨੇ ਮਲੋਟ ਅਤੇ ਕੋਟਫੱਤਾ ਨੇ ਬਠਿੰਡਾ (ਦਿਹਾਤੀ) ਤੋਂ ਚੋਣ ਲੜੀ ਸੀ ਤੇ ਜੇਤੂ ਰਹੇ ਸਨ। ਦਲ ਨੇ ਬਠਿੰਡਾ (ਦਿਹਾਤੀ) ਤੋਂ ਨਵਾਂ ਚਿਹਰਾ ਮੈਦਾਨ ਵਿੱਚ ਉਤਾਰਿਆ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਭਾਜਪਾ ਨਾਲ ਗੱਠਜੋੜ ਦੀ ਸਹਿਮਤੀ ਅਨੁਸਾਰ ਬਾਕੀ ਰਹਿੰਦੀਆਂ 9 ਸੀਟਾਂ ‘ਤੇ ਵੀ ਆਪਣੇ ਉਮੀਦਵਾਰਾਂ ਦਾ ਜਲਦੀ ਐਲਾਨ ਕਰੇਗੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੀਆਂ ਟਿਕਟਾਂ ਦਾ ਐਲਾਨ ਅਜੇ ਨਹੀਂ ਕੀਤਾ ਗਿਆ।