ਭਾਈ ਹਰਮਿੰਦਰ ਸਿੰਘ ਮਿੰਟੂ ਦੀ ਸਿਹਤ ਖ਼ਰਾਬ ਹੋਣ ਕਾਰਨ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ

0
145

bhai-harminder-singh-minto
ਪਟਿਆਲਾ/ਬਿਊਰੋ ਨਿਊਜ਼ :
ਪ੍ਰਸਿੱਧ ਖਾੜਕੂ ਤੇ ਨਵੰਬਰ ਵਿਚ ਨਾਭਾ ਜੇਲ੍ਹ ਵਿਚੋਂ ਭੱਜਣ ਵਾਲੇ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਇੱਥੇ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਐਮਰਜੈਂਸੀ ਵਿਭਾਗ ਵਿਚ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਹ ਇਸ ਵੇਲੇ ਬਲੱਡ ਪ੍ਰੈਸ਼ਰ ਤੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਦੱਸਿਆ ਜਾ ਰਿਹਾ ਹੈ। ਇਸ ਗੱਲ ਦੀ ਪੁਸ਼ਟੀ ਰਜਿੰਦਰਾ ਹਸਪਤਾਲ ਦੇ ਸਿਹਤ ਨਿਗਰਾਨ ਡਾ. ਭੁਪਿੰਦਰ ਸਿੰਘ ਬਰਾੜ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸ ਦਾ ਬਲੱਡ ਪ੍ਰੈਸ਼ਰ ਦਾ ਉੱਪਰਲਾ ਅੰਕੜਾ 180 ਨੂੰ ਪਾਰ ਕਰ ਚੁੱਕਿਆ ਹੈ ਅਤੇ ਉਸ ਦੀ ਈ.ਸੀ.ਜੀ. ਵਿਚ ਵੀ ਕਈ ਤਰ੍ਹਾਂ ਦੀਆਂ ਊਣਤਾਈਆਂ ਸਾਹਮਣੇ ਆਈਆਂ ਹਨ ਜਿਸ ਕਾਰਨ ਉਸ ਨੂੰ ਹਾਲ ਦੀ ਘੜੀ ਐਮਰਜੈਂਸੀ ਵਿਚ ਰੱਖਿਆ ਜਾ ਰਿਹਾ ਹੈ। ਇਸ ਤੋਂ ਬਾਅਦ ਉਸ ਨੂੰ ਹਾਲਤ ਸਥਿਰ ਹੋਣ ‘ਤੇ ਆਈ.ਸੀ.ਯੂ. ਵਿਚ ਤਬਦੀਲ ਕੀਤਾ ਜਾ ਸਕਦਾ ਹੈ। ਇਸ ਵੇਲੇ ਮੈਡੀਸਨ ਵਿਭਾਗ ਦੇ ਡਾਕਟਰਾਂ ਦੀ ਟੀਮ ਉਸ ਦੀ ਸਿਹਤ ਦਾ ਨਿਰੀਖਣ ਕਰ ਰਹੀ ਹੈ।