ਮੁੰਬਈ ਨਿਵਾਸੀ ਬੀਬੀ ਸੁਰਜੀਤ ਕੌਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ 41 ਲੱਖ ਦਾ ਸੋਨੇ ਦਾ ਹਾਰ ਭੇਟ

0
120

bibi-surjit-kaur
ਅੰਮ੍ਰਿਤਸਰ/ਬਿਊਰੋ ਨਿਊਜ਼ :
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੰਬਈ ਨਿਵਾਸੀ ਗੁਰੂ ਘਰ ਦੀ ਸ਼ਰਧਾਲੂ ਬੀਬੀ ਸੁਰਜੀਤ ਕੌਰ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਾਰ੍ਹਾਂ ਸੌ ਬਾਰ੍ਹਾਂ ਗ੍ਰਾਮ ਸੋਨੇ ਦਾ ਹਾਰ ਭੇਟ ਕਰਕੇ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਹਾਰ ਦੀ ਕੀਮਤ ਲਗਭਗ 41 ਲੱਖ ਰੁਪਏ ਹੈ। ਬੀਬੀ ਸੁਰਜੀਤ ਕੌਰ ਨੇ ਕਿਹਾ ਕਿ ਇਸ ਪਾਵਨ ਅਸਥਾਨ ਦੀ ਸ਼ੋਭਾ ਤੇ ਮਹੱਤਤਾ ਬਹੁਤ ਵੱਡੀ ਹੈ ਅਤੇ ਇਥੋਂ ਸਮੁੱਚੀ ਮਾਨਵਤਾ ਨੂੰ ਅਨੰਤ ਖੁਸ਼ੀਆਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਿਹਰ ਸਦਕਾ ਉਨ੍ਹਾਂ ਬਹੁਤ ਕੁਝ ਇਥੋਂ ਹਾਸਲ ਕੀਤਾ ਹੈ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਹੀ ਇਥੇ ਪੁੱਜੇ ਹਾਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਬੀਬੀ ਸੁਰਜੀਤ ਕੌਰ ਅਰੋੜਾ ਨੇ ਪ੍ਰਕਾਸ਼ ਪੁਰਬ ਸੋਨੇ ਦਾ ਹਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਬੀਬੀ ਸੁਰਜੀਤ ਕੌਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ। ਇਸ ਮੌਕੇ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਡਾ. ਰੂਪ ਸਿੰਘ, ਮੈਨੇਜਰ ਸੁਲੱਖਣ ਸਿੰਘ ਭੰਗਾਲੀ ਤੇ ਬੀਬੀ ਰਮਨਦੀਪ ਕੌਰ ਹਾਜ਼ਰ ਸਨ।