ਸਰਬਜੀਤ ਦੀ ਭੈਣ ਦਲਬੀਰ ਕੌਰ ਭਾਜਪਾ ਵਿੱਚ ਸ਼ਾਮਲ

0
128

dalbir-kaur
ਫਾਜ਼ਿਲਕਾ/ਬਿਊਰੋ ਨਿਊਜ਼ :
ਪਾਕਿਸਤਾਨੀ ਜੇਲ੍ਹ ਵਿੱਚ 2013 ਵਿੱਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਪੰਜਾਬ ਭਾਜਪਾ ਦੇ ਕਿਸਾਨ ਮੋਰਚੇ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਇਥੇ ਦੱਸਿਆ ਕਿ ਦਲਬੀਰ ਕੌਰ ਨੇ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੀ ਮੌਜੂਦਗੀ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਜ਼ਿਕਰਰਯੋਗ ਹੈ ਕਿ ਸਰਬਜੀਤ ਨੂੰ ਪਾਕਿਸਤਾਨੀ ਜੇਲ੍ਹ ਵਿੱਚੋਂ ਰਿਹਾਅ ਕਰਾਉਣ ਲਈ ਕੀਤੇ ਗਏ ਸੰਘਰਸ਼ ਦੌਰਾਨ 2005 ਵਿੱਚ ਦਲਬੀਰ ਕੌਰ ਦੀਆਂ ਨਜ਼ਦੀਕੀਆਂ ਭਾਜਪਾ ਨਾਲ ਵਧ ਗਈਆਂ ਸਨ।