ਗਿਆਨੀ ਦਿੱਤ ਸਿੰਘ ਨੂੰ ਉਨ੍ਹਾਂ ਦੇ ਪਿੰਡ ਕਲੌੜ ਵਾਸੀਆਂ ਨੇ ਬਰਸੀ ਮੌਕੇ ਯਾਦ ਕੀਤਾ

0
94

gurdit-singh-news
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ :
ਸਿੱਖ ਕੌਮ ਦੇ ਮਹਾਨ ਵਿਦਵਾਨ ਗਿਆਨੀ ਦਿੱਤ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਾਸੀਆਂ ਨੇ ਉਨ੍ਹਾਂ ਦੀ ਬਰਸੀ ਮਨਾ ਕੇ ਯਾਦ ਕੀਤਾ ਹੈ। ਪੰਜਾਬ ਦੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਕਲੌੜ ਵਿਚ ਅਕਾਲੀ ਦਲ (ਅੰਮ੍ਰਿਤਸਰ) ਦੇ ਇਲਾਕਾ ਸਕੱਤਰ ਧਰਮ ਸਿੰਘ ਕਲੌੜ ਦੀ ਅਗਵਾਈ ਹੇਠ ਉੱਘੇ ਸਿੱਖ ਵਿਦਵਾਨ ਗਿਆਨੀ ਦਿੱਤ ਸਿੰਘ ਦੀ ਬਰਸੀ ਮੌਕੇ ਇੱਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਸਾਬਕਾ ਮੰਤਰੀ ਪੰਜਾਬ ਅਤੇ ਹਾਅ ਦਾ ਨਾਅਰਾ ਚੇਤਨਾ ਮੰਚ ਦੇ ਸਰਪ੍ਰਸਤ ਡਾ. ਹਰਬੰਸ ਲਾਲ ਨੇ ਬਤੌਰ ਮੁੱਖ ਮਹਿਮਾਨ ਵਜੋਂ ਹਾਜ਼ਰੀ ਲੁਆਈ।
ਡਾ. ਲਾਲ ਨੇ ਇਸ ਮੌਕੇ ਕਿਹਾ ਕਿ ਗਿਆਨੀ ਦਿੱਤ ਸਿੰਘ ਨੇ ਸਿੱਖ ਸਮਾਜ ਸਮੇਤ ਸਮੁੱਚੀ ਮਾਨਵਤਾ ਨੂੰ ਸੇਧ ਦਿੰਦਿਆਂ ਬਹੁਤ ਸਾਰੀਆਂ ਲਿਖਤਾਂ ਪਾਠਕਾਂ ਦੀ ਝੋਲੀ ਵਿੱਚ ਪਾਈਆਂ। ਉਨ੍ਹਾਂ ਪੰਜਾਬੀ ਮਾਂ ਬੋਲੀ ਨੂੰ ਬਣਦਾ ਰੁਤਬਾ ਦਿਵਾਉਣ ਲਈ ਕਾਰਜ ਕੀਤਾ ਹੈ। ਉਨ੍ਹਾਂ ਇਸ ਮੌਕੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਅੰਦਰ ਪੰਜਾਬੀ ਨੂੰ ਵਿਕਸਤ ਕਰਨ ਲਈ ਕਵੀਆਂ ਤੇ ਲਿਖਾਰੀਆਂ ਨੂੰ ਸਮੇਂ ਸਮੇਂ ਸਨਮਾਨਿਤ ਕਰਦੇ ਰਹਿਣਾ ਚਾਹੀਦਾ ਹੈ। ਸਮਾਗਮ ਦੇ ਅੰਤ ਵਿੱਚ ਸ੍ਰੀ ਕਲੌੜ ਅਤੇ ਵਰਕਰਾਂ ਨੇ ਡਾ. ਹਰਬੰਸ ਲਾਲ ਦਾ ਸਨਮਾਨਤ ਕੀਤਾ। ਇਸ ਮੌਕੇ ਹਾਅ ਦਾ ਨਾਅਰਾ ਚੇਤਨਾ ਮੰਚ ਦੇ ਮੀਤ ਪ੍ਰਧਾਨ ਜੈ ਸਿੰਘ ਬਾੜਾ, ਗੁਰਦੀਪ ਸਿੰਘ ਭਾਗਨਪੁਰ ਪ੍ਰੈੱਸ ਸਕੱਤਰ ਪੰਜਾਬ, ਦਲਿਤ ਆਗੂ ਚੂਹੜ ਸਿੰਘ ਤੇ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।