ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿਲੋਂ ਕੈਂਸਰ ਦੇ ਇਲਾਜ ਲਈ ਸਿੰਗਾਪੁਰ ਰਵਾਨਾ

0
554

dera-byas
ਐੱਸ.ਏ.ਐੱਸ. ਨਗਰ/ਬਿਊਰੋ ਨਿਊਜ਼ :
ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ, ਜੋ ਕਿ ਪੇਟ ਦਰਦ ਦੀ ਸ਼ਿਕਾਇਤ ਕਾਰਨ ਇਥੋਂ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਵਾਏ ਗਏ ਸਨ, ਮਾਹਰ ਡਾਕਟਰਾਂ ਦੀ ਵਿਸ਼ੇਸ਼ ਰਾਇ ਤੋਂ ਬਾਅਦ ਸਿੰਗਾਪੁਰ ਵਿਖੇ ਇਲਾਜ ਕਰਾਉਣ ਦਾ ਫ਼ੈਸਲਾ ਕਰਨ ਉਪਰੰਤ ਉਨ੍ਹਾਂ ਨੂੰ ਬਾਅਦ ਦੁਪਹਿਰ ਸਿੰਗਾਪੁਰ ਰਵਾਨਾ ਕੀਤਾ ਗਿਆ। ਭਰੋਸੇਯੋਗ ਸੂਤਰਾਂ ਅਨੁਸਾਰ ਬਾਬਾ ਗੁਰਿੰਦਰ ਸਿੰਘ ਕੈਂਸਰ ਤੋਂ ਪੀੜਤ ਹਨ। ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਸਾਰੇ ਸਤਿਸੰਗ ਤੇ ਹੋਰ ਰੁਝੇਂਵਿਆਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਭਿਣਕ ਪੈਣ ‘ਤੇ ਫੋਰਟਿਸ ਹਸਪਤਾਲ ਦੇ ਬਾਹਰ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸ਼ਰਧਾਲੂ ਇਕੱਤਰ ਹੋ ਗਏ ਤੇ ਉਨ੍ਹਾਂ ਦੀ ਲੰਮੀ ਉਮਰ ਤੇ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰ ਰਹੇ ਸਨ। ਬੇਸ਼ੱਕ ਇਸ ਸਬੰਧ ਵਿਚ ਫੋਰਟਿਸ ਦੇ ਕਿਸੇ ਅਧਿਕਾਰੀ ਜਾਂ ਡੇਰੇ ਦੇ ਕਿਸੇ ਵੀ ਨੁਮਾਇੰਦੇ ਨੇ ਪੱਤਰਕਾਰਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਤੇ ਫੋਟੋਗ੍ਰਾਫਰਾਂ ਨੂੰ ਵੀ ਤਸਵੀਰ ਨਹੀਂ ਖਿੱਚਣ ਦਿੱਤੀ ਗਈ।