ਬਹਿਬਲ ਕਲਾਂ ਗੋਲੀ ਕਾਂਡ : ਸਿੱਟ ਵੱਲੋਂ ਆਈਜੀ ਪਰਮਰਾਜ ਉਮਰਾਨੰਗਲ ਤੋਂ ਪੁੱਛਗਿੱਛ

0
47

ig-umranangal

ਚੰਡੀਗੜ੍ਹ/ਬਿਊਰੋ ਨਿਊਜ਼ :

ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਬਣਾਈ ਗਈ ਐਸਆਈਟੀ ਵੱਲੋਂ ਬਹਿਬਲ ਕਲਾਂ ਤੇ ਬਰਗਾੜੀ ਵਿਚ ਜਾ ਕੇ ਜਾਂਚ ਕੀਤੀ ਜਾ ਰਹੀ ਹੈ। ਹਰ ਰੋਜ਼ ਹੀ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਹੁਣ  ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਹੈ। ਡੀਜੀਪੀ ਪ੍ਰਬੋਧ ਕੁਮਾਰ ਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਉਮਰਾ ਨੰਗਲ ਤੋਂ ਪੁੱਛਗਿੱਛ ਕਰ ਰਹੇ ਹਨ।
ਮਿਲੀ ਜਾਣਕਾਰੀ ਮੁਤਬਕ ਐਸਆਈਟੀ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੋਂ ਪੁੱਛਗਿੱਛ ਕਰ ਰਹੀ ਹੈ।
ਗੈਰਤਲਬ ਹੈ ਕਿ ਬੇਅਦਬੀ ਮਾਮਲੇ ਨਾਲ ਜੁੜੇ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਵਿਧਾਨ ਸਭਾ ਵਿਚ ਸੀਬੀਆਈ ਤੋਂ ਤਫਤੀਸ਼ ਵਾਪਸ ਲੈਣ ਦੇ ਮਤੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ ਨੇ ਇਸ ਮਾਮਲੇ ‘ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕਰ ਲਿਆ ਹੈ ਤੇ ਵਿਧਾਨ ਸਭਾ ਸਪੀਕਰ ਨੂੰ ਵੀ ਨੋਟਿਸ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਵਿਧਾਨ ਸਭਾ ਦੇ ਮਤੇ ‘ਤੇ ਨਜ਼ਰਸਾਨੀ ਕੀਤੀ ਜਾ ਸਕਦੀ ਹੈ।