ਭਾਈ ਜਗਤਾਰ ਸਿੰਘ ਹਵਾਰਾ ਦੇ ਪ੍ਰੋਡਕਸ਼ਨ ਵਾਰੰਟ ਮੁੜ ਜਾਰੀ

0
319

jagtar-singh-hawara
ਖਰੜ/ਬਿਊਰੋ ਨਿਊਜ਼ :
ਖਰੜ ਦੀ ਜੁਡੀਸ਼ਲ ਮੈਜਿਸਟਰੇਟ ਏਕਤਾ ਉੱਪਲ ਵੱਲੋਂ ਤਿਹਾੜ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਖਰੜ ਸਦਰ ਥਾਣੇ ਅਧੀਨ ਪਹਿਲਾਂ ਦਰਜ ਇੱਕ ਕੇਸ ਵਿੱਚ 19 ਸਤੰਬਰ  ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਦੁਬਾਰਾ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ 15 ਜੂਨ 2005 ਨੂੰ ਭਾਈ ਜਗਤਾਰ ਸਿੰਘ ਹਵਾਰਾ ਅਤੇ ਕੁਝ ਹੋਰ ਵਿਅਕਤੀਆਂ ਵਿਰੁੱਧ ਖਰੜ ਥਾਣੇ ਵਿੱਚ ਐਕਸਪਲੋਸਿਵ ਐਕਟ ਅਤੇ ਆਰਮਜ਼ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਸੀ। ਉਸ ਸਮੇਂ ਪੁਲੀਸ ਨੇ ਛਾਪਾ ਮਾਰ ਕੇ ਦੇਸੂਮਾਜਰਾ ਤੋਂ ਵੱਡੀ ਗਿਣਤੀ ਵਿੱਚ ਹਥਿਆਰ ਕਬਜ਼ੇ ਵਿੱਚ ਲਏ ਸਨ। ਇਸ ਕੇਸ ਵਿੱਚ ਬਾਕੀ ਮੁਲਜ਼ਮਾਂ ਵਿਰੁੱਧ ਅਦਾਲਤੀ ਕਾਰਵਾਈ ਹੋ ਚੁੱਕੀ ਹੈ ਪਰ ਹਵਾਰਾ ਨੂੰ ਅਜੇ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਜਾਣਾ ਬਾਕੀ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਖਰੜ ਦੀ ਅਦਾਲਤ ਵੱਲੋਂ ਇਸ ਕੇਸ ਸਬੰਧੀ 19 ਅਗਸਤ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਜਾਣਕਾਰੀ ਅਨੁਸਾਰ ਦਿੱਲੀ ਦੀ ਪੁਲੀਸ ਸੁਰੱਖਿਆ ਕਾਰਨਾਂ ਕਰਕੇ ਭਾਈ ਹਵਾਰਾ ਨੂੰ ਪੇਸ਼ ਨਾ ਕਰ ਸਕੀ। ਹੁਣ ਉਸ ਨੂੰ ਦੁਬਾਰਾ 19 ਸਤੰਬਰ ਨੂੰ ਪੇਸ਼ ਕਰਨ ਲਈ ਅਦਾਲਤ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।