ਜੋਧਪੁਰ ਜੇਲ੍ਹ ‘ਚੋਂ ਸਿੱਖਾਂ ਦੀ ਰਿਹਾਈ ਨਾਲ ਸੱਚ ਦੀ ਜਿੱਤ ਹੋਈ : ਬਡੂੰਗਰ

0
324

kirpal-singh-badungar-pun
ਅੰਮ੍ਰਿਤਸਰ/ਬਿਊਰੋ ਨਿਊਜ਼ :
ਸ਼੍ਰੋਮਣੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਜੋਧਪੁਰ ਜੇਲ੍ਹ ਵਿੱਚ ਲੰਮਾ ਸਮਾਂ ਨਜ਼ਰਬੰਦ ਰਹੇ ਸਿੱਖਾਂ ਦੇ ਮੁਫ਼ਤ ਕੇਸ ਲੜਨ ਵਾਲੇ ਵਕੀਲ ਭਗਵੰਤ ਸਿੰਘ ਸਿਆਲਕਾ ਨੂੰ ਸਨਮਾਨਤ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਜੂਨ 1984 ਵਿੱਚ ਸਮੇਂ ਦੀ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਭਾਰਤੀ ਫ਼ੌਜ ਵੱਲੋਂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ‘ਤੇ ਕੀਤਾ ਗਿਆ ਹਮਲਾ ਅਣਮਨੁੱਖੀ ਵਰਤਾਰੇ ਦੀ ਸਿਖ਼ਰ ਸੀ ਅਤੇ ਇਸ ਸਮੇਂ ਬੇਦੋਸ਼ੇ ਸਿੱਖਾਂ ਨੂੰ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਜੇਲ੍ਹ ਵਿੱਚ ਨਜ਼ਰਬੰਦ ਰਹੇ ਸਿੱਖਾਂ ਨੇ ਕੇਸ ਜਿੱਤ ਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਸਿੱਖਾਂ ਨਾਲ ਕੀਤੇ ਗਏ ਅਨਿਆਂ ਵਿਰੁੱਧ ਅਦਾਲਤ ਵਿੱਚ ਕੇਸ ਦੀ ਪੈਰਵਾਈ ਕਰਕੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਸਚਾਈ ਦੀ ਜਿੱਤ ਹੈ।