ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਨੂੰ ਨਿਰਾ ਲਿਫਾਫੇਬਾਜ਼ੀ-ਮਾਨ ਦਲ

0
185

pic-mann-dal-on-sgpc
ਅੰਮ੍ਰਿਤਸਰ/ਬਿਊਰੋ ਨਿਊਜ਼:
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਅਹੁਦੇਦਾਰਾਂ ਦੀ ਬੁੱਧਵਾਰ ਨੂੰ ਹੋਈ ਚੋਣ ਨੂੰ ਅਕਾਲੀ ਦਲ (ਅੰਮ੍ਰਿਤਸਰ)  ਨੇ ਮੂਲੋਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪੰਥਕ ਫਰੰਟ ਦੇ ਆਗੂ ਸੁਖੇਦਵ ਸਿੰਘ ਭੌਰ ਨੇ ਆਖਿਆ ਕਿ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵਾਸਤੇ ਵੋਟਾਂ ਪੁਆ ਕੇ ਉਨ੍ਹਾਂ ‘ਲਿਫਾਫਾ ਕਲਚਰ’ ਬਦਲਣ ਦਾ ਸਫ਼ਲ ਉਪਰਾਲਾ ਕੀਤਾ ਹੈ। ਸ੍ਰੀ ਭੌਰ ਨੇ ਆਖਿਆ ਕਿ ਭਾਵੇਂ ਉਨ੍ਹਾਂ ਦੇ ਉਮੀਦਵਾਰ ਨੂੰ 15 ਵੋਟਾਂ ਪ੍ਰਾਪਤ ਹੋਈਆਂ ਹਨ, ਪਰ ਜਿਸ ਉਦੇਸ਼ ਨੂੰ ਲੈ ਕੇ ਪੰਥਕ ਫਰੰਟ ਬਣਾਇਆ ਹੈ, ਉਹ ਉਦੇਸ਼ ਨੂੰ ਪੂਰਾ ਕਰਨ ਵਿੱਚ ਸਫ਼ਲ ਰਹੇ ਹਨ। ਉਨ੍ਹਾਂ ਨੇ 22  ਮੈਂਬਰਾਂ ਨਾਲ ਪੰਥਕ ਫਰੰਟ ਕਾਇਮ ਕੀਤਾ ਸੀ, ਜਿਸ ਵਿੱਚੋਂ 5 ਮੈਂਬਰ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਧੜੇ ਵਿੱਚ ਸ਼ਾਮਲ ਕਰ ਲਏ ਹਨ ਅਤੇ ਪੰਜ ਮੈਂਬਰ ਇੱਥੇ ਪੁੱਜ ਨਹੀਂ ਸਕੇ। ਇਸ ਦੇ ਬਾਵਜੂਦ 15 ਮੈਂਬਰਾਂ ਨੇ ਪੰਥਕ ਫਰੰਟ ਦੇ ਉਮੀਦਵਾਰ ਨੂੰ ਵੋਟਾਂ ਪਾਈਆਂ ਹਨ।
ਅਕਾਲੀ ਦਲ (ਅੰਮ੍ਰਿਤਸਰ)  ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਇਕ ਬਿਆਨ ਰਾਹੀਂ ਅੱਜ ਹੋਈ ਚੋਣ ਨੂੰ ਮੂਲੋਂ ਰੱਦ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਇਸ ਜਨਰਲ ਹਾਊਸ ਦੀ ਮਿਆਦ ਖਤਮ ਹੋ ਚੁੱਕੀ ਹੈ ਤੇ ਅੱਜ ਦੀ ਚੋਣ ਗ਼ੈਰ-ਸੰਵਿਧਾਨਕ ਹੈ, ਜਿਸ ਨੂੰ ਪਾਰਟੀ ਨੇ ਰੱਦ ਕਰ ਦਿੱਤਾ ਹੈ। ਬਿਨਾਂ ਵੋਟ ਪਾਏ ਜਾਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਹਰਦੀਪ ਸਿੰਘ ਮੁਹਾਲੀ ਨੇ ਆਖਿਆ ਕਿ ਉਹ ਮੁੱਦਿਆਂ ਦੇ ਆਧਾਰ ‘ਤੇ ਮੌਜੂਦਾ ਸ਼੍ਰੋਮਣੀ ਕਮੇਟੀ ਪ੍ਰਬੰਧ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਹਨ।