ਮੁਤਵਾਜ਼ੀ ਜਥੇਦਾਰਾਂ ਨੇ ਡੇਰੇ ਦਾ ਸਮਰਥਨ ਮੰਗਣ ਵਾਲੇ ਆਗੂਆਂ ਨੂੰ ਕੀਤਾ ਤਲਬ

0
347
punjab page;Parallel Takht ‘Jathedars’ Dhian Singh Mand (center), Amrik Singh Ajnala (right) and Baljit Singh Daduwal(left) at Golden Temple plazain Amritsar Wednesday photo: Vishal Kumar
ਕੈਪਸ਼ਨ-ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ (ਵਿਚਕਾਰ), ਅਮਰੀਕ ਸਿੰਘ ਅਜਨਾਲਾ (ਸੱਜੇ) ਤੇ ਬਲਜੀਤ ਸਿੰਘ ਦਾਦੂਵਾਲ (ਖੱਬੇ) ਦਰਬਾਰ ਸਾਹਿਰ ਕੰਪਲੈਕਸ ਵਿੱਚ ਨਜ਼ਰ ਆਉਂਦੇ ਹੋਏ। 

ਅੰਮ੍ਰਿਤਸਰ/ਬਿਊਰੋ ਨਿਊਜ਼ :
ਡੇਰਾ ਸਿਰਸਾ ਕੋਲੋਂ ਚੋਣਾਂ ਵਾਸਤੇ ਸਮਰਥਨ ਮੰਗਣ ਵਾਲੇ ਸਿੱਖ ਸਿਆਸੀ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰਦਿਆਂ ਮੁਤਵਾਜ਼ੀ ਜਥੇਦਾਰਾਂ ਨੇ ਲਗਭਗ 40 ਸਿੱਖ ਆਗੂਆਂ ਨੂੰ 30 ਮਾਰਚ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਹੈ। ਦੂਜੇ ਪਾਸੇ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਤਿੰਨ ਮੈਂਬਰੀ ਕਮੇਟੀ ਜਾਂਚ ਰਿਪੋਰਟ ਅਕਾਲ ਤਖ਼ਤ ਵਿਖੇ ਸੌਂਪ ਚੁੱਕੀ ਹੈ। ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੀ ਇਸ ਸਬੰਧੀ ਇੱਕ-ਦੋ ਦਿਨਾਂ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਕਾਰਵਾਈ ਸ਼ੁਰੂ ਕਰਨ ਦੀ ਸੰਭਾਵਨਾ ਹੈ।
ਮੁਤਵਾਜ਼ੀ ਜਥੇਦਾਰਾਂ ਵਿੱਚ ਸ਼ਾਮਲ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਨੇ ਇੱਥੇ ਅਕਾਲ ਤਖ਼ਤ ਵਿਖੇ ਮੱਥਾ ਟੇਕਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਖ਼ੁਲਾਸਾ ਕੀਤਾ ਕਿ ਇਸ ਮਾਮਲੇ ਦੀ ਜਾਂਚ ਲਈ ਉਨ੍ਹਾਂ ਵੱਲੋਂ ਬਣਾਈ ਤਿੰਨ ਮੈਂਬਰੀ ਜਾਂਚ ਟੀਮ ਨੇ ਆਪਣੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਵਿੱਚ ਲਗਭਗ 40 ਸਿੱਖ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੇ ਡੇਰਾ ਸਿਰਸਾ ਜਾ ਕੇ ਵੋਟਾਂ ਵਾਸਤੇ ਸਮਰਥਨ ਮੰਗਿਆ। ਇਨ੍ਹਾਂ ਵਿੱਚ ਦੋ ਦਰਜਨ ਤੋਂ ਵੱਧ ਆਗੂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਹਨ ਤੇ ਬਾਕੀ ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਉਨ੍ਹਾਂ ਆਖਿਆ ਕਿ ਜੇਕਰ ਇਹ 30 ਮਾਰਚ ਨੂੰ ਸਪਸ਼ਟੀਕਰਨ ਦੇਣ ਲਈ ਹਾਜ਼ਰ ਨਹੀਂ ਹੁੰਦੇ ਤਾਂ ਸਿਧਾਂਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।  ਮੁਤਵਾਜ਼ੀ ਜਥੇਦਾਰਾਂ ਵੱਲੋਂ ਤਲਬ ਕੀਤੇ ਸਿੱਖ ਆਗੂਆਂ ਵਿੱਚ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕਈ ਅਹਿਮ ਆਗੂ ਸ਼ਾਮਲ ਹਨ।
ਇਨ੍ਹਾਂ ਵਿੱਚ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਜਨਮੇਜਾ ਸਿੰਘ ਸੇਖੋਂ ਸਮੇਤ ਪ੍ਰਕਾਸ਼ ਸਿੰਘ ਭੱਟੀ, ਜੀਤ ਮਹਿੰਦਰ ਸਿੰਘ ਸਿੱਧੂ, ਦਿਲਰਾਜ ਸਿੰਘ ਭੂੰਦੜ, ਵਰਿੰਦਰ ਕੌਰ, ਗੁਲਜਾਰ ਸਿੰਘ, ਗੁਰਪ੍ਰੀਤ ਸਿੰਘ ਰਾਜੂ ਖੇੜਾ, ਹਰਦੀਪ ਸਿੰਘ ਢਿੱਲੋਂ, ਦੀਦਾਰ ਸਿੰਘ ਭੱਟੀ, ਦਰਬਾਰਾ ਸਿੰਘ ਗੁਰੂ, ਹਰਪ੍ਰੀਤ ਸਿੰਘ ਕੋਟ ਭਾਈ, ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਢਿੱਲੋਂ, ਸਾਧੂ ਸਿੰਘ ਧਰਮਸੋਤ, ਰਣਜੀਤ ਸਿੰਘ ਤਲਵੰਡੀ, ਇੰਦਰ ਇਕਬਾਲ ਸਿੰਘ ਅਟਵਾਲ, ਸ਼ਰਨਜੀਤ ਸਿੰਘ ਢਿੱਲੋਂ, ਈਸ਼ਰ ਸਿੰਘ, ਜਗਦੀਪ ਸਿੰਘ, ਮਨਪ੍ਰੀਤ ਸਿੰਘ ਇਆਲੀ, ਦਰਸ਼ਨ ਸਿੰਘ ਬਰਾੜ ਤੇ ਦਮਨ ਕੌਰ ਬਾਜਵਾ ਦੇ ਨਾਂ ਸ਼ਾਮਲ ਹਨ। ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਨਾਂ ਇਸ ਸੂਚੀ ਵਿੱਚ ਸ਼ਾਮਲ ਨਾ ਹੋਣ ਬਾਰੇ ਉਨ੍ਹਾਂ ਆਖਿਆ ਕਿ ਉਸ ਨੂੰ ਪਹਿਲਾਂ ਹੀ ਪੰਥ ਵਿੱਚੋਂ ਛੇਕਿਆ ਜਾ ਚੁੱਕਾ ਹੈ।