ਕਾਂਗਰਸ ਸੂਬੇ ਨੂੰ ਨਵੀਂ ਤਾਕਤ ਦੇਵੇਗੀ-ਨਵਜੋਤ ਸਿੱਧੂ

0
211

navjot-singh-sidhu
ਅੰਮ੍ਰਿਤਸਰ/ਬਿਊਰੋ ਨਿਊਜ਼:
ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਜਿੱਤੇ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਵਿਚ ਪਾਰਟੀ ਦੀ ਜਿੱਤ ਲੋਕਾਂ ਦਾ ਕਾਂਗਰਸ ਪ੍ਰਤੀ ਵਿਸ਼ਵਾਸ ਦਾ ਨਤੀਜਾ ਹੈ। ਅੰਮ੍ਰਿਤਸਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਸੂਬੇ ਨੂੰ ਨਵੀਂ ਤਾਕਤ ਦੇਵੇਗੀ। ਉਹਨਾਂ ਕਿਹਾ ਕਿ ਲੋਕਾਂ ਨੂੰ ਕਾਂਗਰਸ ਪਾਰਟੀ ਤੋਂ ਬਹੁਤ ਉਮੀਦਾਂ ਨੇ, ਜਿਨ੍ਹਾਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਕੀਤੀ ਜਾਵੇਗੀ।