ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੇ ਦਲ ਖ਼ਾਲਸਾ ਵਿਚਾਲੇ ਵਰਲਡ ਸਿੱਖ ਪਾਰਲੀਮੈਂਟ ਦੇ ਸਬੰਧ ‘ਚ ਵਿਚਾਰ ਵਟਾਂਦਰਾ

0
191

pic-world-sikh-parliment
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅਤੇ ਦਲ ਖ਼ਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ।
ਫਤਿਗਹੜ੍ਹ ਸਾਹਿਬ/ਸਿੱਖ ਸਿਆਸਤ ਬਿਊਰੋ:
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅਤੇ ਦਲ ਖ਼ਾਲਸਾ ਦੇ ਪ੍ਰਧਾਨ ਸ. ਹਰਪਾਲ ਸਿੰਘ ਚੀਮਾ ਨੇ ਬੀਤੇ ਦਿਨ ਇੱਥੇ ਮੀਟਿੰਗ ਦੌਰਰਨ ਵਰਲਡ ਸਿੱਖ ਪਾਰਲੀਮੈਂਟ ਨੂੰ ਕਾਇਮੀ ਸੰਬੰਧੀ ਵਿਚਾਰ ਵਟਾਂਦਰਾ ਕੀਤਾ।
ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਵੱਲੋਂ 7 ਸਤੰਬਰ ਨੂੰ ਜਾਰੀ ਕੀਤੇ ਗਏ ਇਕ ਲਿਖਤੀ ਬਿਆਨ ਵਿਚ ਜਾਣਕਾਰੀ ਦਿੱਤੀ ਗਈ ਹੈ ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ”ਵਰਲਡ ਸਿੱਖ ਪਾਰਲੀਮੈਂਟ” ਨਾਮੀ ਜਥੇਬੰਦੀ ਬਣਾਉਣ ਦੇ ਐਲਾਨ ਤੋਂ ਬਾਅਦ ਸ. ਸਿਮਰਨਜੀਤ ਸਿੰਘ ਮਾਨ ਨੇ ਇਸ ਬਾਰੇ ਸਵਾਲ ਚੁੱਕੇ ਸਨ। 10 ਨਵੰਬਰ 2015 ਨੁੰ ਪਿੰਡ ਚੱਬਾ (ਨੇੜੇ ਤਰਨਤਾਰਨ) ਵਿਖੇ ਹੋਏ ਪੰਥਕ ਇਕੱਠ ਵਿਚ ਐਲਾਨੇ ਗਏ ਮਤਿਆਂ ਦਾ ਹਵਾਲਾ ਦਿੰਦੇ ਹੋਏ ਸ. ਮਾਨ ਨੇ ਕਿਹਾ ਸੀ ਕਿ ”ਵਰਲਡ ਸਿੱਖ ਪਾਰਲੀਮੈਂਟ” ਬਣਾਉਣ ਦਾ ਹੱਕ ਸਿਰਫ ਉਕਤ ਪੰਥਕ ਇਕੱਠ ਵਿਚ ਐਲਾਨੇ ਗਏ ਜਥੇਦਾਰਾਂ ਕੋਲ ਹੀ ਹੈ।
ਜਾਰੀ ਕੀਤੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ. ਮਾਨ ਦੇ ਗ੍ਰਹਿ ਕਿਲ੍ਹਾ ਸ. ਹਰਨਾਮ ਸਿੰਘ ਵਿਖੇ ਹੋਈ ਇਸ ਮੀਟਿੰਗ ‘ਚ ਦੋਵਾਂ ਆਗੂਆਂ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟ ਕੀਤੀ ਕਿ ਵਰਲਡ ਸਿੱਖ ਪਾਰਲੀਮੈਂਟ ਬਣਾਉਣ ਸੰਬੰਧੀ ਆਪੋ-ਆਪਣੇ ਸਿਆਸੀ ਦਲਾਂ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਕਰਨ ਉਪਰੰਤ ਇਹ ਦੋਵੇਂ ਆਗੂ ਆਉਣ ਵਾਲੇ ਸਮੇਂ ਵਿਚ ਜਲਦੀ ਹੀ ਇਕ ਮੀਟਿੰਗ ਹੋਰ ਕਰਨਗੇ, ਜਿਸ ਵਿਚ ਪਾਰਟੀ ਵਲੋਂ ਆਏ ਵਿਚਾਰਾਂ ਤੋਂ ਇਕ-ਦੂਸਰੇ ਨੂੰ ਜਾਣੂ ਕਰਵਾਇਆ ਜਾਏਗਾ ਅਤੇ ਵਰਲਡ ਸਿੱਖ ਪਾਰਲੀਮੈਂਟ ਬਣਾਉਣ ਲਈ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਜਾਰੀ ਪ੍ਰੈਸ ਬਿਆਨ ‘ਤੇ ਦੋਵੇਂ ਆਗੂਆਂ ਦੇ ਦਸਤਖ਼ਤ ਹਨ।