ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 13 ਦਸੰਬਰ ਤੋਂ 

0
30

punjab_vidhan-sabha
ਚੰਡੀਗੜ੍ਹ/ਬਿਊਰੋ ਨਿਊਜ਼ :
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਵਜ਼ਾਰਤ ਦੀ ਮੀਟਿੰਗ ਵਿਚ 13 ਤੋਂ 15 ਦਸੰਬਰ ਤੱਕ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸੱਦਣ ਦਾ ਫ਼ੈਸਲਾ ਕੀਤਾ ਗਿਆ ਹੈ। ਇਜਲਾਸ 13 ਦਸੰਬਰ ਨੂੰ ਬਾਅਦ ਦੁਪਹਿਰ ਸ਼ੁਰੂ ਹੋਵੇਗਾ। 14 ਦਸੰਬਰ ਨੂੰ ਸਵੇਰੇ ਅਤੇ ਸ਼ਾਮ ਦੇ ਸੈਸ਼ਨਾਂ ਦੌਰਾਨ ਵਿਧਾਨਕ ਕੰਮ-ਕਾਜ ਹੋਵੇਗਾ। 15 ਦਸੰਬਰ ਨੂੰ ਪ੍ਰਸਤਾਵਿਤ ਵਿਧਾਨਕ ਕੰਮ-ਕਾਜ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।