‘ਆਪ’ ਤੋਂ ਬਾਗ਼ੀ ਹੋਈ ਰਾਜਬੀਰ ਕੌਰ ਅਕਾਲੀ ਦਲ ਵਿਚ ਸ਼ਾਮਲ

0
433

Hockey girl Rajbir Kaur, with Aparna Story

ਜਲੰਧਰ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ ਤੋਂ ਬਾਗੀ ਹੋਈ ਗੋਲਡਨ ਗਰਲ ਰਾਜਬੀਰ ਕੌਰ ਨੇ ਸਭ ਨੂੰ ਹੈਰਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਗੋਲਡਨ ਗਰਲ ਨੇ ਅਕਾਲੀ ਦਲ ਵਿਚ ਜਾਣ ਦਾ ਫੈਸਲਾ ਲਿਆ। ਰਾਜਬੀਰ ਕੌਰ ਦੇ ਜਾਣ ਨਾਲ ਯਾਮਿਨੀ ਗੋਮਰ ਦੇ ਕਾਂਗਰਸ ਵਿੱਚ ਜਾਣ ਤੋਂ ਬਾਅਦ ‘ਆਪ’ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ।
ਰਾਜਬੀਰ ਨਾਲ ਉਨ੍ਹਾਂ ਦੇ ਪਤੀ ਗੁਰਮੇਲ ਸਿੰਘ ਸਮੇਤ ਜਸਵੀਰ ਕੌਰ ਤੇ ਉਨ੍ਹਾਂ ਦੇ ਪਤੀ ਜੀ.ਐਸ ਗਿੱਲ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਇਹ ਸਾਰੇ ਹੀ ਆਗੂ ਆਮ ਆਦਮੀ ਪਾਰਟੀ ਤੋਂ ਜਲੰਧਰ ਛਾਉਣੀ ਹਲਕੇ ਤੋਂ ਟਿਕਟ ਦੀ ਦਾਅਵੇਦਾਰੀ ਜਤਾ ਰਹੇ ਸਨ ਅਤੇ ਟਿਕਟ ਨਾ ਮਿਲਣ ਕਾਰਨ ‘ਆਪ’ ਤੋਂ ਬਾਗੀ ਹੋ ਗਏ ਸਨ।
ਇਸ ਦੀ ਪੁਸ਼ਟੀ ਕਰਦਿਆਂ ਰਾਜਬੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਅੰਮ੍ਰਿਤਸਰ ਵਿਚ ਦੇ ਹੋਟਲ ਵਿਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਕੋਈ ਸ਼ਰਤ ਨਹੀਂ ਰੱਖੀ ਹੈ, ਉਹ ਸੂਬੇ ਵਿਚ ਖੇਡਾਂ ਲਈ ਕੰਮ ਕਰਨਾ ਚਾਹੁੰਦੇ ਹਨ।