ਸਰਬੱਤ ਖ਼ਾਲਸਾ ਵਲੋਂ ਕੋਟਕਪੂਰਾ ਵਿਖੇ ਸ਼ਾਂਤਮਈ ਰੋਸ ਵਿਖਾਵਾ 14 ਅਕਤੂਬਰ ਨੂੰ

0
38

sarbat-khalsa
ਕੋਟਕਪੂਰਾ/ਬਿਊਰੋ ਨਿਊਜ਼ :
ਲਗਪਗ 2 ਸਾਲ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਚੋਰੀ ਕਰਨ, ਉਸ ਦੇ ਅੰਗਾਂ ਦੀ ਬੇਅਦਬੀ ਕਰਨ, ਇਸ ਮਸਲੇ ਸਬੰਧੀ ਇਨਸਾਫ਼ ਲੈਣ ਲਈ ਸ਼ਾਂਤੀਪੂਰਵਕ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ਵਿਚ ਰੋਸ ਵਿਖਾਵਾ ਕਰ ਰਹੀਆਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ‘ਤੇ ਪਾਣੀ ਦੀਆਂ ਬੁਛਾਰਾਂ ਵਰ੍ਹਾਉਣ, ਗੋਲੀ ਚਲਾਉਣ ਤੇ ਬਹਿਬਲ ਕਲਾਂ ਵਿਖੇ ਹੋਏ ਗੋਲੀ ਕਾਂਡ ਵਿਚ ਮਾਰੇ ਦੋ ਨੌਜਵਾਨਾਂ ਦੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਸਰਬੱਤ ਖ਼ਾਲਸਾ ਵਲੋਂ 14 ਅਕਤੂਬਰ ਨੂੰ ਦੁਪਹਿਰ 12.00 ਵਜੇ ਤੋਂ 3.00 ਵਜੇ ਤਕ ਬੱਤੀਆਂ ਵਾਲਾ ਚੌਕ ਕੋਟਕਪੂਰਾ ਵਿਖੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਵਿਖਾਵਾ ਕਰਨ ਦਾ ਐਲਾਨ ਕਰਦਿਆਂ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਨੇ ਕਰਦਿਆਂ ਸਮੂਹ ਸਿੱਖ ਜਥੇਬੰਦੀਆਂ ਦੇ ਆਗੂਆਂ, ਪ੍ਰਚਾਰਕਾਂ, ਰਾਗੀਆਂ, ਢਾਡੀਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਨ ਵਾਲੇ ਲੋਕਾਂ ਨੂੰ ਇਸ ਰੋਸ ਵਿਖਾਵੇ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਸੁਖਦੇਵ ਸਿੰਘ ਖ਼ਾਲਸਾ, ਰਣਜੀਤ ਸਿੰਘ, ਗੁਰਜੰਟ ਸਿੰਘ, ਕੁਲਵੰਤ ਸਿੰਘ, ਦਲੇਰ ਸਿੰਘ, ਸੁਖਪਾਲ ਸਿੰਘ, ਗੁਰਸੇਵਕ ਸਿੰਘ, ਸੁਖਚੈਨ ਸਿੰਘ ਹਾਜ਼ਰ ਸਨ।