ਕੈਪਟਨ ਅਮਰਿੰਦਰ ਸਿੰਘ ਪੁਲੀਸ ਮੁਖੀ ਤੇ ਮਜੀਠੀਆ ਦਾ ਬਚਾਅ ਕਰਨ ਲਈ ਲਾ ਰਿਹੈ ਅੱਡੀ-ਚੋਟੀ ਦਾ ਜੋਰ: ਖਹਿਰਾ

0
320

AAP MLA Sukhpal Khaira hold a press conference in Jalandhar on Saturday. Tribune Photo Malkiat Singh

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਥਿਤ ਤੌਰ ‘ਤੇ ਕਈ ਭੇਤ ਖੁੱਲ੍ਹਣ ਦੇ ਬਾਵਜੂਦ ਵੀ ਸਾਬਕਾ ਮੰਤਰੀ ਬਿਕਰਮ ਮਜੀਠੀਆ, ਪੁਲੀਸ ਮੁਖੀ ਸੁਰੇਸ਼ ਅਰੋੜਾ ਤੇ ਡੀਜੀਪੀ (ਇੰਟੈਲੀਜੈਂਸ) ਦਿਨਕਰ ਗੁਪਤਾ ਖ਼ਿਲਾਫ ਕਾਰਵਾਈ ਕਰਨ ਤੋਂ ਟਾਲਾ ਵੱਟ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਅਨੁਸ਼ਾਸਨ ਭੰਗ ਕਰਨ ਦੀ ਆੜ ਹੇਠ ਡੀਜੀਪੀ ਸਿਧਾਰਥ ਚਟੋਪਾਧਿਆਏ ਵਰਗੇ ਅਧਿਕਾਰੀ ਨੂੰ ਨੁਕਰੇ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਰੋੜਾ ਅਤੇ ਸ੍ਰੀ ਗੁਪਤਾ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਅਨੁਸ਼ਾਸਨ ਭੰਗ ਕਰਨ ਦੇ ਬਹਾਨੇ ਸ੍ਰੀ ਚਟੋਪਾਧਿਆਏ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਤੱਕ ਪਹੁੰਚ ਕਰਕੇ ਸ੍ਰੀ ਚਟੋਪਾਧਿਆਏ ਨੇ ਕਿਸੇ ਤਰ੍ਹਾਂ ਵੀ ਅਨੁਸ਼ਾਸਨ ਭੰਗ ਨਹੀਂ ਕੀਤਾ।