ਗੁਰਦੁਆਰਾ ਰਿਵਰਸਾਈਡ ਵਿਖੇ ਹੋਲੇ ਮਹੱਲੇ ਮੌਕੇ ਹੋਇਆ ਗੱਤਕਾ ਮੁਕਾਬਲਾ

0
358

2
ਰਿਵਰਸਾਈਡ/ਬਿਊਰੋ ਨਿਊਜ਼ :
ਗੁਰਦੁਆਰਾ ਸਾਹਿਬ ਰਿਵਰਸਾਈਡ ਵਿਖੇ ਐਤਵਾਰ 12 ਮਾਰਚ ਨੂੰ ਜਾਹੋ ਜਲਾਲ ਨਾਲ ਹੋਲਾ ਮਹੱਲਾ ਮਨਾਇਆ ਗਿਆ। ਇਸ ਮੌਕੇ ਕੈਲੀਫੋਰਨੀਆ ਦੇ ਵੱਖ ਵੱਖ ਹਿੱਸਿਆਂ ਤੋਂ ਆਈਆਂ ਗੱਤਕਾ ਟੀਮਾਂ ਨੇ ਹਿੱਸਾ ਲਿਆ। ਹਰ ਉਮਰ ਵਰਗ ਦੀਆਂ ਗੱਤਕਾ ਟੀਮਾਂ ਦੇ ਮੁਕਾਬਲੇ ਕਰਵਾਏ ਗਏ। ਬੱਚਿਆਂ ਵਲੋਂ ਦਿਖਾਏ ਗਏ ਜੌਹਰ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਸੰਗਤਾਂ ਹੁੰਮ-ਹੁਮਾ ਕੇ ਪੁੱਜੀਆਂ। ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਕਈ ਤਰ੍ਹਾਂ ਦੇ ਫੂਡ ਸਟਾਲ ਲਾਏ ਗਏ।