ਕੇਜਰੀਵਾਲ ਨੂੰ ਝਟਕਾ : ਮਾਣਹਾਨੀ ਕੇਸ ‘ਤੇ ਨਹੀਂ ਲੱਗੇਗੀ ਰੋਕ

0
546

kejriwal
ਨਵੀਂ ਦਿੱਲੀ/ਬਿਊਰੋ ਨਿਊਜ਼ :
ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਟਰਾਇਲ ਕੋਰਟ ਵਿੱਚ ਚੱਲ ਰਹੇ ਅਪਰਾਧਿਕ ਮਾਣਹਾਨੀ ਕੇਸ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ 6 ਅਪ੍ਰੈਲ ਨੂੰ ਕੇਸ ਦੀ ਅਗਲੀ ਸੁਣਵਾਈ ਦੌਰਾਨ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ। ਅਪਰਾਧਿਕ ਮਾਣਹਾਨੀ ਦਾ ਕੇਸ ਐਡਵੋਕੇਟ ਸੁਰਿੰਦਰ ਕੁਮਾਰ ਸ਼ਰਮਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।