ਦਿੱਲੀ ਹਾਈ ਕੋਰਟ ਨੇ ਸਿੱਖ ਵਿਰੋਧੀ ਦੰਗਿਆ ਦੇ ਕੇਸ ‘ਚ ਟਾਈਟਲਰ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕੀਤਾ

0
311

jagdish-story_647_060315115201

ਨਵੀਂ ਦਿੱਲੀ/ਬਿਊਰੋ ਨਿਊਜ਼:
ਦਿੱਲੀ ਹਾਈ ਕੋਰਟ ਨੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਠੋਕਦਿਆਂ ਪਾਸਪੋਰਟ ਅਧਿਕਾਰੀਆਂ ਵੱਲੋਂ ਉਸ ਨੂੰ ਜਾਰੀ ਕਾਰਨ ਦੱਸੋ ਨੋਟਿਸ ਖ਼ਿਲਾਫ਼ ਪਾਈ ਗਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ।
ਜਸਟਿਸ ਵਿਭੂ ਬਖਰੂ ਨੇ ਟਾਈਟਲਰ ਨੂੰ ਹਾਈ ਕੋਰਟ ‘ਚ ਰਕਮ ਜਮਾਂ ਕਰਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਵਿਸਥਾਰਤ ਹੁਕਮ ਬਾਅਦ ‘ਚ ਪਾਸ ਕੀਤਾ ਜਾਵੇਗਾ। ਪਾਸਪੋਰਟ ਨਵਿਆਉਣ ਲਈ ਟਾਈਟਲਰ ਨੇ ਝੂਠੀ ਜਾਣਕਾਰੀ ਦਿੱਤੀ ਸੀ ਕਿ ਉਸ ਖ਼ਿਲਾਫ਼ ਕੋਈ ਅਪਰਾਧਿਕ ਕੇਸ ਬਕਾਇਆ ਨਹੀਂ ਪਿਆ ਹੈ ਜਿਸ ‘ਤੇ ਪਾਸਪੋਰਟ ਅਧਿਕਾਰੀਆਂ ਨੇ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਸੀਬੀਆਈ ਵੱਲੋਂ ਹੇਠਲੀ ਅਦਾਲਤ ‘ਚ ਪਾਸਪੋਰਟ ਬਾਰੇ ਜਾਣਕਾਰੀ ਦੇਣ ‘ਤੇ ਟਾਈਟਲਰ ਨੇ ਹਾਈ ਕੋਰਟ ਦਾ ਕੁੰਡਾ ਖੜਕਾਇਆ ਸੀ। ਕੇਸ ਦੀ ਸੁਣਵਾਈ ਦੌਰਾਨ ਟਾਈਟਲਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਰਵਿੰਦ ਨਿਗਮ ਨੇ ਦਾਅਵਾ ਕੀਤਾ ਕਿ ਇਹ ਗਲਤੀ ਨਾਲ ਹੋਇਆ ਅਤੇ ਉਨ੍ਹਾਂ ਦੇ ਮੁਵੱਕਿਲ ਦਾ ਤੱਥ ਛੁਪਾਉਣ ਦਾ ਕੋਈ ਇਰਾਦਾ ਨਹੀਂ ਸੀ