2027 ਚੋਣਾਂ ਤੋਂ ਪਹਿਲਾਂ ਅਕਾਲੀ ਦਲ-ਭਾਜਪਾ ਗੱਠਜੋੜ ਦੀ ਚਰਚਾ ਤੇਜ਼
ਨਵੀਂ ਦਿੱਲੀ/ਏ.ਟੀ.ਨਿਊਜ਼: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਇੱਕ ਮੀਡੀਆ ਰਿਪੋਰਟ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਰਾਏਕੋਟ ਵਿੱਚ ਰੈਲੀ ਤੋਂ ਬਾਅਦ ਉਨ੍ਹਾਂ ਦੇ ਦਿੱਲੀ ਜਾਣ ਦੀ ਸੰਭਾਵਨਾ ਹੈ। ਮੀਟਿੰਗ ਵਿੱਚ ਸੀਟਾਂ ਦੀ ਵੰਡ ਅਤੇ ਚੋਣ ਗੱਠਜੋੜ ਨੂੰ ਅੰਤਿਮ ਰੂਪ ਦੇਣ ਬਾਰੇ ਚਰਚਾ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਮਤਭੇਦਾਂ ਕਾਰਨ ਅਕਾਲੀ ਦਲ ਨੇ 2020 ਵਿੱਚ ਭਾਜਪਾ ਨਾਲੋਂ ਗੱਠਜੋੜ ਤੋੜ ਲਿਆ ਸੀ। ਦੋਵਾਂ ਪਾਰਟੀਆਂ ਵੱਲੋਂ ਅਜੇ ਤੱਕ ਕਿਸੇ ਗੱਠਜੋੜ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।











Comments (0)