ਪਾਣੀ ਦੀਆਂ ਸਰਕਾਰੀ ਤੋਪਾਂ ਮੋੜਨ ਵਾਲਾ ਅੰਬਾਲਾ ਨਵਦੀਪ ਸਿੰਘ ਜਲਬੇੜਾ ਰਿਹਾਅ
ਅੰਮ੍ਰਿਤਸਰ ਟਾਈਮਜ਼ ਬਿਊਰੋ
ਜਲੰਧਰ-ਅੰਬਾਲਾ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਇਕ ਰਾਤ ਪਹਿਲਾਂ ਪਾਣੀ ਦੀਆਂ ਸਰਕਾਰੀ ਤੋਪਾਂ ਮੋੜਨ ਵਾਲਾ ਤੇ ਕਿਸਾਨ ਮੋਰਚੇ ਦੇ ਮਾਰਚ ਨੂੰ ਸਫਲ ਕਰਨ ਵਾਲਾ ਜੁਝਾਰੂ ਨਾਇਕ ਨਵਦੀਪ ਸਿੰਘ ਜਲਬੇੜਾ ਨੂੰ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ। ਹਾਈਕੋਰਟ ਨੇ ਨਵਦੀਪ ਨੂੰ ਜ਼ਮਾਨਤ ਦਿੱਤੀ ਸੀ। ਰਿਹਾਈ ਮਗਰੋਂ ਨਵਦੀਪ ਨੇ ਰਿਹਾਈ ਲਈ ਯੋਗਦਾਨ ਦੇ ਵਾਲੇ ਹਰ ਕਿਸੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਬਾਲਾ ਵਿਚ ਹੀ ਅਨਾਜ ਮੰਡੀ ਵਿਚ ਕਿਸਾਨਾਂ ਦਾ ਇਕੱਠ ਹੋਵੇਗਾ ਜਿਸ ਵਿਚ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਕਿਉਂਕਿ ਇਹ ਨਸਲਾਂ ਦੀ ਲੜਾਈ ਬਣ ਚੁੱਕੀ ਹੈ। ਨਵਦੀਪ ਦੀ ਰਿਹਾਈ ਤੋਂ ਬਾਅਦ ਕਿਸਾਨ ਆਗੂਆਂ ਨੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਦੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਹੈ।
ਯਾਦ ਰਹੇ ਕਿ ਨਵਦੀਪ ਨੂੰ ਮਾਰਚ ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ। ਉਸ ’ਤੇ ਦੰਗੇ ਅਤੇ ਕਤਲ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਗਿਆ ਸੀ।
Comments (0)