ਕੀ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਹੋਵੇਗੀ ?
ਮਾਮਲਾ ਚੋਣ ਪ੍ਰਚਾਰ ਦੌਰਾਨ ਕਈ ਜਾਣਕਾਰੀਆਂ ਲੁਕਾਉਣ ਦਾ
ਅਜ਼ਾਦ ਉਮੀਦਵਾਰ ਪਟੀਸ਼ਨਕਰਤਾ ਵਿਕਰਮਜੀਤ ਸਿੰਘ ਨੇ ਇਲਜ਼ਾਮ
*ਇਸੇ ਵਜ੍ਹਾ ਕਾਰਣ ਇੰਦਰਾ ਗਾਂਧੀ ਦੀ ਵੀ ਹੋਈ ਸੀ ਮੈਂਬਰਸ਼ਿੱਪ ਰਦ
ਅੰਮ੍ਰਿਤਸਰ ਟਾਈਮਜ਼ ਬਿਊਰੋ
ਖਡੂਰ ਸਾਹਿਬ– ਖਡੂਰ ਸਾਹਿਬ ਤੋਂ ਚੁਣੇ ਗਏ ਲੋਕਸਭਾ ਦੇ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਹੁਣ ਕਾਨੂੰਨੀ ਚੁਣੋਤੀ ਦਿੱਤੀ ਗਈ ਹੈ । ਅਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਕੇ ਅੰਮ੍ਰਿਤਪਾਲ ਸਿੰਘ ਦੀ ਐੱਮਪੀ ਵਜੋਂ ਮੈਂਬਰਸ਼ਿੱਪ ਰੱਦ ਕਰਨ ਦੀ ਮੰਗ ਕੀਤੀ ਗਈ ਹੈ । ਇਸ ਦੇ ਲਈ 5 ਗੱਲਾਂ ਨੂੰ ਅਧਾਰ ਬਣਾਇਆ ਗਿਆ ਹੈ। ਵਿਕਰਮਜੀਤ ਸਿੰਘ ਨੇ ਇਲਜ਼ਾਮ ਲਗਾਇਆ ਹੈ ਕਿ ਚੋਣ ਪ੍ਰਚਾਰ ਦੌਰਾਨ ਵਾਰਿਸ ਪੰਜਾਬ ਦੇ ਮੁੱਖੀ ਨੇ ਕਈ ਜਾਣਕਾਰੀਆਂ ਲੁਕਾਈਆਂ ਹਨ । ਇਸ ਮਾਮਲੇ ਵਿੱਚ ਹੁਣ ਹਾਈਕੋਰਟ ਸੁਣਵਾਈ ਕਰੇਗਾ ।
ਅਜ਼ਾਦ ਉਮੀਦਵਾਰ ਪਟੀਸ਼ਨਕਰਤਾ ਵਿਕਰਮਜੀਤ ਸਿੰਘ ਨੇ ਇਲਜ਼ਾਮ ਲਗਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਨਾਮਜ਼ਦਗੀ ਪੱਤਰ ਅਧੂਰਾ ਸੀ । ਫੰਡਾਂ,ਦਾਨ ਅਤੇ ਖਰਚੇ ਬਾਰੇ ਜਾਣਕਾਰੀ ਲੁਕਾਈ ਗਈ ਹੈ । ਵੋਟ ਮੰਗਣ ਲਈ ਧਾਰਮਿਕ ਥਾਵਾਂ ਦੀ ਵਰਤੋਂ ਕੀਤੀ ਗਈ ਹੈ । ਬਿਨਾਂ ਇਜਾਜ਼ਤ ਚੋਣ ਪ੍ਰਚਾਰ ਦੀ ਸਮੱਗਰੀ ਛਾਪੀ ਗਈ ਹੈ,ਚੋਣ ਕਮਿਸ਼ਨ ਦੀ ਇਜਾਜ਼ਤ ਦੇ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ ਹੈ। ਪਟੀਸ਼ਨਕਰਤਾ ਨੇ ਇਸ ਵਿੱਚ ਚੋਣ ਕਮਿਸ਼ਨ ਨੂੰ ਵੀ ਪਾਰਟੀ ਬਣਾਇਆ ਹੈ । ਦੱਸਿਆ ਜਾ ਰਿਹਾ ਹੈ ਕਿ ਸੁਣਵਾਈ 6 ਅਗਸਤ ਤੋਂ ਸ਼ੁਰੂ ਹੋਵੇਗੀ । ਅਦਾਲਤ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ,ਪੰਜਾਬ ਚੋਣ ਕਮਿਸ਼ਨ,ਚੋਣ ਖਰਚ ਅਫ਼ਸਰ,ਮੁੱਖ ਚੋਣ ਅਧਿਕਾਰੀ,ਖਡੂਰ ਸਾਹਿਬ ਦੇ ਰਿਟਰਨਿੰਗ ਅਫਸਰ ਨੂੰ ਨੋਟਿਸ ਜਾਰੀ ਕਰ ਸਕਦੀ ਹੈ ।
ਕੀ ਕਹਿੰਦਾ ਹੈ ਕਾਨੂੰਨ ?
ਲੋਕ ਪ੍ਰਤੀਨਿਧੀ ਕਾਨੂੰਨ ਦੇ ਤਹਿਤ ਲੋਕਸਭਾ ਚੋਣਾਂ ਤੋਂ ਬਾਅਦ 45 ਦਿਨਾਂ ਦੇ ਅੰਦਰ ਲੋਕ ਨੁਮਾਇੰਦੇ ਦੀ ਚੋਣ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ । 1971 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਰਾਏਬਰੇਲੀ ਸੀਟ ਨੂੰ ਚੁਣੌਤੀ ਦਿੱਤੀ ਗਈ ਸੀ । ਇਹ ਚੁਣੌਤੀ ਰਾਜਨਰਾਇਣ ਸਿੰਘ ਨੇ ਦਿੱਤੀ ਸੀ ਇਲਾਹਾਬਾਦ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਇੰਦਰਾ ਗਾਂਦੀ ਦੀ ਚੋਣ ਨੂੰ ਰੱਦ ਕਰ ਦਿੱਤਾ ਸੀ ।
Comments (0)